PunjabPunjabTop News

ਸਦਰ ਥਾਣਾ ਰਾਮਪੁਰਾ ਦੇ ਮੁਨਸ਼ੀ ਨੇ ਖੁਦ ਨੂੰ ਮਾਰੀ ਗੋਲੀ, ਮੌਤ

ਥਾਣਾ ਸਦਰ ਰਾਮਪੁਰਾ ਦੇ ਮਲਖਾਨਾ ਦੇ ਮੁਨਸ਼ੀ ਨੇ ਏਕੇ 47 ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਮੁਨਸ਼ੀ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪਿਛਲੇ ਸਮੇਂ ਤੋਂ ਥਾਣਾ ਸਦਰ ਰਾਮਪੁਰਾ ਵਿੱਚ ਮਲਖਾਨਾ ਦਾ ਮੁਨਸ਼ੀ ਸੀ। ਹਰ ਰੋਜ਼ ਦੀ ਤਰ੍ਹਾਂ ਸੋਮਵਾਰ ਨੂੰ ਜਦੋਂ ਉਹ ਡਿਊਟੀ ‘ਤੇ ਆਇਆ ਤਾਂ ਮਲਖਾਨੇ ਦੇ ਅੰਦਰ ਰੱਖੀ ਏਕੇ 47 ਨਾਲ ਛਾਤੀ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਤਰ ਦੱਸਦੇ ਹਨ ਕਿ ਜਦੋਂ ਸੁਖਪਾਲ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਤਾਂ ਗੋਲੀ ਦੀ ਆਵਾਜ਼ ਸੁਣ ਕੇ ਸਾਥੀ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ ਅਤੇ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲੈ ਗਏ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ ਸਦਰ ਰਾਮਪੁਰ ਥਾਣੇ ਦੇ ਮਲਖਾਨਾ ਮੁਨਸ਼ੀ ਨੇ ਖ਼ੁਦ ਨੂੰ ਗੋਲੀ ਮਾਰ ਲਈ ਹੈ। ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਸੁਖਪਾਲ ਸਿੰਘ ਨੇ ਖ਼ੁਦ ਨੂੰ ਗੋਲੀ ਕਿਉਂ ਮਾਰੀ। ਉਨ੍ਹਾਂ ਕਿਹਾ ਕਿ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button