ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ.ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਡਾ. ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ. ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਰ ਸਨ। ਉਹ ਦੇਸ਼ ਦੀ ਪੁਰਾਤਨ ਇਲਾਜ਼ ਪੱਧਤੀ, ਯੂਨਾਨੀ, ਆਯੁਰਵੈਦਿਕ ਤੇ ਹੋਮਿਓਪੈਥੀ ਦੇ ਮਾਹਰ ਸਨ।
ਠੱਗ Agents ‘ਤੇ ਐਕਸ਼ਨ, Police ਨੇ ਵਿਛਾਇਆ ਜਾਲ, ਠੱਗੇ ਗਏ ਨੌਜਵਾਨਾਂ ਲਈ ਖੁਸ਼ਖ਼ਬਰੀ! | D5 Channel Punjabi
ਉਨ੍ਹਾਂ ਦੱਸਿਆ ਕਿ ਡਾ. ਆਜ਼ਾਦ ਨੇ ਮੂਲ ਅਨਾਜ਼ ‘ਤੇ ਬਹੁਤ ਕੰਮ ਕੀਤਾ ਅਤੇ ਲੱਖਾਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਕੇ ਭਿਆਨਕ ਬਿਮਾਰੀਆਂ ਤੋਂ ਬਚਾਇਆ ਅਤੇ ਇਲਾਜ ਕੀਤਾ। ਉਨ੍ਹਾਂ ਕਿਹਾ ਕਿ ਡਾ.ਅਮਰ ਸਿੰਘ ਆਜ਼ਾਦ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.