PunjabTop News

ਸਪੇਨ ‘ਚ ਦੋਸਤ ਨੇ ਹੀ ਕਰ ਦਿੱਤਾ ਪੰਜਾਬੀ ਨੌਜਵਾਨ ਦਾ ਕਤਲ

ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਵਿਦੇਸ਼ੀ ਧਰਤੀ ‘ਤੇ ਹੱਤਿਆ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਤਹਿਸੀਲ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਕਸਬਾ ਬਿਆਸ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਦਾ ਸਪੇਨ ਵਿੱਚ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਮੁਤਾਬਕ, ਮਨਪ੍ਰੀਤ ਸਿੰਘ ‘ਤੇ ਉਸ ਦੇ ਹੀ ਇੱਕ ਦੋਸਤ ਵੱਲੋਂ ਕਿਰਚਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮਨਪ੍ਰੀਤ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਅਤੇ ਤਿੰਨ ਭੈਣਾਂ ਦਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ। ਮਨਪ੍ਰੀਤ ਸਿੰਘ ਆਪਣੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਆਪਣੀ ਵਿਧਵਾ ਭੈਣ ਅਤੇ ਉਸ ਦੇ ਬੱਚਿਆਂ ਦੀ ਰੋਜ਼ੀ-ਰੋਟੀ ਦਾ ਸਹਾਰਾ ਵੀ ਸੀ।
ਵਿਦੇਸ਼ ਵਿੱਚ ਵਾਪਰੀ ਇਸ ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਇੱਕ ਪਾਸੇ ਪਰਿਵਾਰ ਨੇ ਆਪਣਾ ਇਕਲੌਤਾ ਪੁੱਤਰ ਗੁਆ ਦਿੱਤਾ ਹੈ, ਉੱਥੇ ਹੀ ਵਿਧਵਾ ਭੈਣ ਅਤੇ ਉਸ ਦੇ ਬੱਚਿਆਂ ਦੇ ਸਿਰ ਤੋਂ ਵੀ ਸਹਾਰਾ ਉੱਠ ਗਿਆ ਹੈ। ਫਿਲਹਾਲ ਘਟਨਾ ਸਬੰਧੀ ਹੋਰ ਵੇਰਵਿਆਂ ਅਤੇ ਸਪੇਨ ਵਿੱਚ ਪੁਲਿਸ ਦੀ ਅਗਲੀ ਕਾਰਵਾਈ ਬਾਰੇ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button