ਚੰਡੀਗੜ੍ਹ : ਪੰਜਾਬ ਦੀ ‘ਆਪ’ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ। ਸੀ.ਐਮ ਮਾਨ ਨੇ 356 ਕਰੋੜ ਰੁਪਏ ਦੀ ਕਿਸ਼ਤ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਖੁਦ ਟਵੀਟ ਕਰ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ “ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ….ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ…ਜੋ ਕਹਿੰਦੇ ਹਾਂ, ਉਹ ਕਰਦੇ ਹਾਂ…।”
ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ….
ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ…
ਜੋ ਕਹਿੰਦੇ ਹਾਂ, ਉਹ ਕਰਦੇ…— Bhagwant Mann (@BhagwantMann) May 24, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.