InternationalTop News

ਸਰੀ ’ਚ ਗੋਲ਼ੀਬਾਰੀ ਦੌਰਾਨ ਔਰਤ ਤੇ ਮਰਦ ਦੀ ਮੌਤ, ਜਾਂਚ ’ਚ ਜੁਟੀ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ

ਸਰੀ ਵਿੱਚ ਗੋਲੀਬਾਰੀ ਦੀ ਇੱਕ ਘਟਨਾ ਦੌਰਾਨ ਇੱਕ ਮਰਦ ਅਤੇ ਇੱਕ ਔਰਤ ਦੀ ਮੌਤ ਹੋਣ ਤੋਂ ਬਾਅਦ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਮਾਮਲੇ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ।
ਬੀਤੀ ਰਾਤ 15 ਨਵੰਬਰ 2026 ਨੂੰ ਰਾਤ ਕਰੀਬ 10:38 ਵਜੇ ਸਰੀ ਪੁਲਿਸ ਨੂੰ 124 ਸਟਰੀਟ ਅਤੇ 88 ਐਵੇਨਿਊ ਦੇ ਇਲਾਕੇ ਵਿੱਚ ਸਥਿਤ ਇੱਕ ਪਾਰਕਿੰਗ ਲਾਟ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਇੱਕ ਮਰਦ ਅਤੇ ਇੱਕ ਔਰਤ ਸਬੰਧੀ ਸੂਚਨਾ ਮਿਲੀ
ਮੌਕੇ ’ਤੇ ਪਹੁੰਚੇ ਐਮਰਜੈਂਸੀ ਸਟਾਫ ਵੱਲੋਂ ਦੋਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਾਲੇ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ।ਇਸ ਦੌਰਾਨ ਸਰੀ ਪੁਲਿਸ ਨੂੰ ਰਾਤ 10:51 ਵਜੇ ਪ੍ਰਿੰਸੈਸ ਡਰਾਈਵ ਦੇ 97 ਐਵੇਨਿਊ ਦੇ ਇਲਾਕੇ ਵਿੱਚ ਇੱਕ ਗੱਡੀ ਨੂੰ ਅੱਗ ਲੱਗਣ ਦੀ ਘਟਨਾ ਬਾਰੇ ਵੀ ਜਾਣਕਾਰੀ ਮਿਲੀ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਗੱਡੀ ਨੂੰ ਅੱਗ ਲੱਗਣ ਦੀ ਇਹ ਘਟਨਾ ਦੋਹਰੇ ਕਤਲ ਨਾਲ ਸਬੰਧਤ ਹੈ ਜਾਂ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button