ਭਾਈ ਅੰਮ੍ਰਿਤਪਾਲ ਸਿੰਘ ਡੈਮੋਕਰੇਸੀ ਦੇ ਵਿੱਚ ਰਹਿੰਦੇ ਹੋਏ ਵੱਡੀ ਲੀਡ ਦੇ ਨਾਲ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਹਨ ਅਤੇ ਜਿਸ ਤਰੀਕੇ ਉਹਨਾਂ ਨੂੰ ਹਲਫ ਦਵਾਇਆ ਗਿਆ ਹੈ ਉਹ ਲੋਕਤੰਤਰ ਦਾ ਵੀ ਘਾਣ ਹੈ ਕਿ ਪਰਿਵਾਰ ਦੇ ਨਾਲ ਵੀ ਅੰਮ੍ਰਿਤਪਾਲ ਸਿੰਘ ਨੂੰ ਮੁਲਾਕਾਤ ਚੰਗੀ ਤਰੀਕੇ ਨਹੀਂ ਕਰਨ ਦਿੱਤੀ ਗਈ ਜੋ ਕਿ ਮਾੜੀ ਗੱਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਇੰਗਲੈਂਡ ਦੀ ਧਰਤੀ ਤੇ ਨੌ ਸਿੱਖ ਪਾਰਲੀਮੈਂਟ ਚ ਜਿੱਤੇ ਹਨ ਜਿਸ ਦਾ ਕਿ ਪੂਰੀ ਸਿੱਖ ਕੌਮ ਨੂੰ ਮਾਣ ਹੈ। ਲੁਧਿਆਣੇ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਧਰਮ ਤੇ ਗਲਤ ਬੋਲਣਾ ਸ਼ੋਭਾ ਨਹੀਂ ਦਿੰਦਾ। ਇਸ ਦੇ ਨਾਲ ਹੀ ਦਲ ਖਾਲਸਾ ਦੇ ਸਰਪ੍ਰਸਤ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਨੇ ਤੇ ਵੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.