ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਸਦਾ ਦੇਸ਼ ਸੇਵਾ ਲਈ ਪ੍ਰੇਰਦੀ ਰਹੇਗੀ- ਮੁੱਖ ਮੰਤਰੀ
ਮਹਾਨ ਸ਼ਹੀਦ ਨੂੰ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਹਾਨ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ। ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਾਸੀ ਅੱਜ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਿੱਟੀ ਦਾ ਸੱਚਾ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਐਡਵਾਇਰ ਤੋਂ ਬਦਲਾ ਲੈ ਕੇ ਲਾਸਾਨੀ ਬਹਾਦਰੀ ਦਾ ਪ੍ਰਗਟਾਵਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਦੇ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਵਾਇਆ।
ਭਖਿਆ Zira Factory Morcha, ਪਹੁੰਚੀਆਂ ਦੇਸ਼ ਭਰ ਦੀਆਂ ਜਥੇਬੰਦੀਆਂ, ਵੱਡਾ ਇਕੱਠ | D5 Channel Punjabi
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜ ਵਿੱਚੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸ਼ਹੀਦ ਊਧਮ ਸਿੰਘ ਅਤੇ ਹੋਰ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਹੀਦ ਊਧਮ ਸਿੰਘ ਆਪਣੀ ਵਿਦੇਸ਼ ਯਾਤਰਾ ਦੌਰਾਨ ਹਮੇਸ਼ਾ ਭਾਈਚਾਰਕ ਸਾਂਝ ਲਈ ਡਟੇ ਰਹੇ ਤਾਂ ਜੋ ਲੋਕਾਂ ਨੂੰ ਇਕੱਠੇ ਹੋ ਕੇ ਆਜ਼ਾਦੀ ਦੀ ਲਹਿਰ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਵੀਰ ਬਾਲ ਦਿਵਸ’ ਸਮਾਗਮ ‘ਚ ਪਹੁੰਚੇ CM ਮਾਨ, SGPC ਨੇੇ ਕੀਤਾ ‘ਵੀਰ ਬਾਲ ਦਿਵਸ’ ਨਾਮ ਦਾ ਵਿਰੋਧ
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੇ ਬਹਾਦਰੀ ਅਤੇ ਵਿਲੱਖਣ ਯੋਗਦਾਨ ‘ਤੇ ਮਾਣ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ, ਜਿਨ੍ਹਾਂ ਨੇ ਬਹਾਦਰੀ ਦਾ ਪ੍ਰਗਟਾਵਾ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰਾ ਬਣੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.