PunjabTop News

ਸ਼ੁਭਕਰਨ ਸਿੰਘ ਦੀ ਮੌਤ ਦੀ CBI ਜਾਂਚ ਦੀ ਮੰਗ ’ਤੇ ਹਾਈ ਕੋਰਟ ਨੇ CBI, ਪੰਜਾਬ ਤੇ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਖਨੌਰੀ ਨੇੜੇ ਹਰਿਆਣਾ-ਪੰਜਾਬ ਸਰਹੱਦ ’ਤੇ ਬਠਿੰਡਾ ਦੇ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ CBI ਜਾਂਚ ਦੀ ਮੰਗ ’ਤੇ ਹਾਈ ਕੋਰਟ ਨੇ ਸੀਬੀਆਈ, ਪੰਜਾਬ ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਦੋਸ਼ ਹੈ ਕਿ ਉਸ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ।ਇਸ ਤੋਂ ਪਹਿਲਾਂ 7 ਮਾਰਚ ਨੂੰ ਹਾਈ ਕੋਰਟ ਨੇ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਈ ਸੀ। ਇਸ ਮਾਮਲੇ ਵਿੱਚ ਹਰਿਆਣਾ ਅਤੇ ਪੰਜਾਬ ਪੁਲਿਸ ਇੱਕ ਦੂਜੇ ਉੱਤੇ ਦੋਸ਼ ਲਗਾ ਰਹੀ ਹੈ।ਸ਼ੁਭਕਰਨ ਦੇ ਪਿਤਾ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਮਾਮਲੇ ਦੀ ਐਫਆਈਆਰ 28 ਫਰਵਰੀ ਨੂੰ ਥਾਣਾ ਪਤਾਰਾ, ਜ਼ਿਲ੍ਹਾ ਪਟਿਆਲਾ ਵਿੱਚ ਦਰਜ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button