ਬਰਨਾਲਾ, 24 ਜਨਵਰੀ ( )- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਪਾਰਟੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਪਿੰਡ ਧਨੌਲਾ, ਕੱਟੂ ਅਤੇ ਸੁਰਜੀਤਪੁਰਾ ਵਿਖੇ ਪਾਰਟੀ ਦੇ ਇਕਾਈ ਦਫਤਰ ਖੋਲ੍ਹੇ ਗਏ, ਜਿਨ੍ਹਾਂ ਦਾ ਰਸਮੀ ਉਦਘਾਟਨ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਸ. ਦਰਸ਼ਨ ਸਿੰਘ ਮੰਡੇਰ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖੁੱਡੀ ਨੇ ਸਾਂਝੇ ਤੌਰ ‘ਤੇ ਕੀਤਾ | ਇਸ ਮੌਕੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਸ. ਮੰਡੇਰ ਨੇ ਕਿਹਾ ਕਿ ਸ. ਸਿਮਰਨਜੀਤ ਸਿੰਘ ਮਾਨ ਦੀ ਸੋਚ ਹਮੇਸ਼ਾ ਲੋਕ ਪੱਖੀ ਰਹੀ ਹੈ ਪਰ ਇੱਕ ਵਿਅਕਤੀ ਦਾ ਹਰ ਥਾਂ ‘ਤੇ ਪਹੁੰਚ ਪਾਉਣਾ ਸੰਭਵ ਨਹੀਂ ਹੁੰਦਾ, ਜਿਸ ਕਾਰਨ ਕਈ ਅਹਿਮ ਲੋਕ ਮਸਲੇ ਵੀ ਸ. ਸਿਮਰਨਜੀਤ ਸਿੰਘ ਮਾਨ ਦੇ ਧਿਆਨ ਵਿੱਚ ਨਹੀਂ ਆ ਪਾਉਂਦੇ | ਇਸ ਲਈ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਹਰ ਇੱਕ ਆਗੂ ਤੇ ਵਰਕਰ ਨੂੰ ਮੈਂਬਰ ਪਾਰਲੀਮੈਂਟ ਦੀ ਜਿੰਮੇਵਾਰੀ ਸੌਂਪਦਿਆਂ ਪਿੰਡ-ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਇਕਾਈ ਦਫਤਰ ਖੋਲ੍ਹਣ ਦੀ ਹਿਦਾਇਤ ਕੀਤੀ ਹੈ, ਤਾਂ ਜੋ ਇਨ੍ਹਾਂ ਇਕਾਈ ਦਫਤਰਾਂ ਦੇ ਜਰੀਏ ਲੋਕਾਂ ਦੀ ਮੁਸ਼ਕਿਲਾਂ ਨੂੰ ਸਹੀ ਢੰਗ ਨਾਲ ਸਮਝ ਕੇ ਹੱਲ ਕਰਵਾਇਆ ਜਾ ਸਕੇ ਅਤੇ ਸਰਕਾਰੀ ਲੋਕ ਭਲਾਈ ਸਕੀਮਾਂ ਦੇ ਲਾਭ ਵੀ ਲੋਕਾਂ ਨੂੰ ਦਿੱਤੇ ਜਾ ਸਕਣ | ਇਸੇ ਉਦੇਸ਼ ਨੂੰ ਲੈ ਕੇ ਪਿੰਡ ਧਨੌਲਾ, ਕੱਟੂ ਅਤੇ ਸੁਰਜੀਤਪੁਰਾ ਦੇ ਲੋਕਾਂ ਦੀ ਸਹੂਲਤ ਲਈ ਇਕਾਈ ਦਫਤਰ ਖੋਲ੍ਹੇ ਗਏ ਹਨ, ਜਿੱਥੇ ਮੈਂਬਰ ਪਾਰਲੀਮੈਂਟ ਅਧੀਨ ਆਉਣ ਵਾਲੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ |
ਇਸ ਮੌਕੇ ਪਿ੍ੰਸੀਪਲ ਬਲਦੇਵ ਸਿੰਘ, ਦੀਪਕ ਸਿੰਗਲਾ, ਪਿਆਰਾ ਸਿੰਘ ਕੱਟੂ ਤੇ ਸਾਥੀ, ਜਸਪ੍ਰੀਤ ਸਿੰਘ ਜੱਸੀ ਧਨੌਲਾ, ਗੁਰਤੇਜ ਸਿੰਘ ਧਨੌਲਾ ਕਿਸਾਨ ਵਿੰਗ, ਗੱਤਕਾ ਅਕੈਡਮੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ, ਜਗਸੀਰ ਸਿੰਘ ਮੌੜ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਹਾਜਰ ਸਨ |
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.