
ਮਾਨਸਾ ਵਿਚ ਚੱਲ ਰਹੇ ਧਰਨੇ ਵਿਚ ਸ਼ਾਮਿਲ ਹੋਣ ਤੋਂ ਰੋਕਣ ਲਈ ਅੱਜ ਤੜਕਸਾਰ ਕਪੂਰਥਲਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬਾ ਆਗੂ ਨਰਿੰਦਰ ਸਿੰਘ ਖੁਸਰਪੁਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮਾਨਸਾ ਵਿਚ ਭਾਨਾ ਸਿੱਧੂ ਤੇ ਲੱਖਾ ਸਿਧਾਣਾ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ ਵੱਖ ਆਗੂਆਂ ਨੇ ਲੋਕਾਂ ਨੂੰ ਮੋਰਚੇ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਸੀ, ਜਿਸ ਦੇ ਇਹਤਿਆਤ ਵਜੋਂ ਕਪੂਰਥਲਾ ਪੁਲਿਸ ਨੇ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਖ-ਵੱਖ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




