PunjabPunjabTop News

ਸ਼੍ਰੋਮਣੀ ਅਕਾਲੀ ਦਲ ਸੁਧਾਰ ਕਮੇਟੀ ਨੇ ਕੀਤਾ ਢਾਂਚਾ ਭੰਗ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅੱਜ ਇਥੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਵਿਚ ਅੰਮ੍ਰਿਤਸਰ ਵਿਖੇ ਹੋਈ ਇਕੱਤਰਤਾ ਦੌਰਾਨ ਕਰੀਬ ਛੇ ਮਹੀਨੇ ਪਹਿਲਾਂ ਗਠਤ ਕੀਤੀ ਗਈ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿਚ ਗੁਰਪ੍ਰਤਾਪ ਸਿੰਘ ਵਡਾਲਾ ਤੋਂ ਇਲਾਵਾ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਬੀਬੀ ਕਿਰਨਜੋਤ ਕੌਰ ਤੇ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਅਕਾਲੀ ਆਗੂ ਮੌਜੂਦ ਸਨ। ਬੀਬੀ ਜਗੀਰ ਕੌਰ ਤੇ ਭਾਈ ਮਨਜੀਤ ਸਿੰਘ ਨੇ ਇਕੱਤਰਤਾ ਵਿਚ ਲਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕੱਤਰਤਾ ਵਿਚ ਪਿਛਲੇ ਦਿਨੀਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦਾ ਪਾਲਣ ਕਰਦਿਆਂ ਸੁਧਾਰ ਲਹਿਰ ਦਾ ਪ੍ਰੀਜੀਡੀਅਮ ਢਾਂਚਾ ਭੰਗ ਕਰਨ ਦੇ ਨਾਲ ਹੀ ਪਿਛਲੇ ਸਮੇਂ ਵਿਚ ਗਠਿਤ ਬੋਰਡ ਵੀ ਭੰਗ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਵੀ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਵਲੋਂ ਦਿੱਤੇ ਅਸਤੀਫੇ ਪ੍ਰਵਾਨ ਕਰ ਲੈਣੇ ਚਾਹੀਦੇ ਹਨ ਤੇ ਸਿੰਘ ਸਾਹਿਬਾਨ ਵਲੋਂ ਗਠਿਤ ਸੱਤ ਮੈਂਬਰੀ ਕਮੇਟੀ ਵਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਲ ਦੀ ਭਰਤੀ ਆਰੰਭ ਕਰਨੀ ਚਾਹੀਦੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਬਣ ਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਾਂਗੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button