ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ 6 ਮਾਰਚ ਨੂੰ -ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੁੱਖ ਗ੍ਰੰਥੀ ਦੇ ਨਾਂ ਤੇ ਲੱਗ ਸਕਦੀ ਹੈ ਮੋਹਰ

ਅੰਮ੍ਰਿਤਸਰ -ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ 6 ਮਾਰਚ ਨੂੰ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਣ ਜਾ ਰਹੀ ਹੈ।ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਣ ਜਾ ਰਹੀ ਇਸ ਮੀਟਿੰਗ ਨੂੰ ਬੇਹਦ ਆਹਿਮ ਮੰਨਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ 19 ਫਰਵਰੀ ਦੀ ਰੁਟੀਨ ਮੀਟਿੰਗ ਤੋ ਬਾਅਦ 6 ਮਾਰਚ ਦੀ ਮੀਟਿੰਗ ਨੂੰ ਬੇਸ਼ਕ ਰੁਟੀਨ ਦੀ ਮੀਟਿੰਗ ਦਸਿਆ ਜਾ ਰਿਹਾ ਹੈ ਪਰ ਚਰਚਾ ਹੈ ਕਿ ਇਸ ਮੀਟਿੰਗ ਵਿਚ ਸ੍ਰੀ ਦਰਬਾਰ ਸਾਹਿਬ ਦੇ ਨਵੇ ਮੁਖ ਗ੍ਰੰਥੀ ਦੇ ਨਾਮ ਤੇ ਵੀ ਮੋਹਰ ਲਗ ਸਕਦੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋ 26 ਫਰਵਰੀ ਨੂੰ ਰਿਟਾਇਰ ਕਰ ਦਿੱਤਾ ਸੀ। ਗਿਆਨੀ ਰਘਬੀਰ ਸਿੰਘ ਰਿਟਾਇਰਮੈਂਟ ਤੋ ਪਹਿਲਾਂ ਛੁੱਟੀ ਤੇ ਚਲ ਰਹੇ ਸਨ ਤੇ ਉਨਾਂ ਦੀ ਗੈਰ ਹਾਜਰੀ ਵਿਚ ਸ੍ਰੀ ਦਰਬਾਰ ਸਾਹਿਬ ਦੇ ਅੰਦਰਲੇ ਪ੍ਰਬੰਧ ਨੂੰ ਚਲਾਉਣ ਲਈ ਵਧੀਕ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੂੰ ਜਿੰਮੇਵਾਰੀ ਸੌਂਪੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ 6 ਮਾਰਚ ਦੀ ਮੀਟਿੰਗ ਵਿਚ ਗਿਆਨੀ ਅਮਰਜੀਤ ਸਿੰਘ ਨੂੰ ਹੀ ਸ੍ਰੀ ਦਰਬਾਰ ਸਾਹਿਬ ਦੇ ਮੁਖ ਗ੍ਰੰਥੀ ਦੀਆਂ ਸੇਵਾਵਾਂ ਸੌਂਪ ਦਿੱਤੀਆਂ ਜਾਣਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




