PunjabTop News

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਜਨਰਲ ਇਜਲਾਸ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਵਾਸਤੇ ਅੱਜ 20 ਨਵੰਬਰ ਨੂੰ ਜਨਰਲ ਇਜਲਾਸ ਹੋਵੇਗਾ, ਜਿਸ ਦੌਰਾਨ ਉਮੀਦਵਾਰ ਚੁਣਨ ਦੇ ਹੱਕ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਗਏ ਹਨ।

ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅੱਜ ਸ਼ਾਮ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇੱਕ ਮੀਟਿੰਗ ਹੋਈ ਹੈ, ਜਿਸ ਦੀ ਪ੍ਰਧਾਨਗੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਸ੍ਰੀ ਬਾਦਲ ਨੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੇ ਉਮੀਦਵਾਰਾਂ ਦੀ ਚੋਣ ਵਾਸਤੇ ਸਮੂਹਿਕ ਰੂਪ ਵਿੱਚ ਅਤੇ ਇੱਕ-ਇੱਕ ਮੈਂਬਰ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ-ਉਨ੍ਹਾਂ ਦੇ ਇਸ ਸਬੰਧੀ ਵਿਚਾਰ ਲਏ ਹਨ।
ਇਸ ਪ੍ਰਕਿਰਿਆ ਤੋਂ ਬਾਅਦ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਹੈ ਅਤੇ ਉਨ੍ਹਾਂ ਕੋਲੋਂ ਅਹੁਦੇਦਾਰਾਂ ਦੀ ਚੋਣ ਸਬੰਧੀ ਵਿਚਾਰ ਲਏ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਆਪਣੇ ਵਿਚਾਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਲਕੇ 20 ਨਵੰਬਰ ਨੂੰ ਜਨਰਲ ਇਜਲਾਸ ਸਮੇਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਸੰਸਥਾ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਗੇ। ਪ੍ਰਧਾਨ ਦੇ ਉਮੀਦਵਾਰ ਦੇ ਨਾਂ ਦਾ ਖ਼ੁਲਾਸਾ ਕਰਨ ਸਬੰਧੀ ਸਵਾਲਾਂ ਦੇ ਜਵਾਬਾਂ ਤੋਂ ਉਨ੍ਹਾਂ ਟਾਲਾ ਵੱਟਿਆ ਹੈ।

ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਭਲਕੇ 20 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਲਗਪਗ 138 ਸ਼੍ਰੋਮਣੀ ਕਮੇਟੀ ਮੈਂਬਰਾਂ ਕੋਲ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਚੋਣ ਵਾਸਤੇ ਵੋਟ ਪਾਉਣ ਦਾ ਹੱਕ ਹੈ। ਮੌਜੂਦਾ ਸਦਨ ਦੇ ਕੁੱਲ 185 ਮੈਂਬਰਾਂ ਵਿੱਚੋਂ 39 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ, 5 ਅਸਤੀਫ਼ਾ ਦੇ ਚੁੱਕੇ ਹਨ ਅਤੇ ਤਿੰਨ ਉੱਪਰ ਰੋਕ ਲੱਗੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button