Breaking NewsPunjabTop News

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਪੰਥ ਦੀ ਸਤਿਕਾਰਤ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੁੰਘਾ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਅਤੇ ਸਿੱਖ ਹਲਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ।

ਜਥੇਦਾਰ ਬਲਦੇਵ ਸਿੰਘ ਚੁੰਘਾ ਪਿਛਲੇ ਕੁਝ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਆਪਣਾ ਜੀਵਨ ਪੰਥਕ ਸੇਵਾਵਾਂ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਕੀਤਾ। ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਵੀ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਆਪਣੀ ਜ਼ਿੰਮੇਵਾਰੀ ਸਫ਼ਲਤਾਪੂਰਵਕ ਨਿਭਾਅ ਚੁੱਕੇ ਸਨ।

ਜਥੇਦਾਰ ਬਲਦੇਵ ਸਿੰਘ ਚੁੰਘਾ ਦੀ ਸ਼ਖ਼ਸੀਅਤ ਦਾ ਵਿਸ਼ੇਸ਼ ਗੁਣ ਉਨ੍ਹਾਂ ਦੀ ਬੇਬਾਕੀ ਅਤੇ ਸਪੱਸ਼ਟਵਾਦੀ ਸੁਭਾਅ ਸੀ। ਉਹ ਹਰ ਮਸਲੇ ’ਤੇ ਨਿਡਰਤਾ ਨਾਲ ਆਪਣੀ ਗੱਲ ਰੱਖਣ ਦੀ ਜੁਰਅਤ ਰੱਖਦੇ ਸਨ। ਸਿੱਖ ਹਲਕਿਆਂ ਵਿੱਚ ਉਨ੍ਹਾਂ ਦਾ ਨਾਮ ਬੜੇ ਸਤਿਕਾਰ ਨਾਲ ਲਿਆ ਜਾਂਦਾ ਸੀ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰਕ ਮੈਂਬਰਾਂ, ਸਨੇਹੀਆਂ, ਸਾਥੀਆਂ ਅਤੇ ਸਿੱਖ ਸੰਗਤਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 1 ਵਜੇ ਪਿੰਡ ਚੂੰਘਾਂ ਵਿਖੇ ਹੋਵੇਗਾ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button