ਸਯੁੰਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਇੱਥੇ ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ। ਕਿਸਾਨ ਆਗੂ ਸੁਖਜੀਤ ਸਿੰਘ ਦੀ ਭੁੱਖ ਹੜਤਾਲ ਦਾ ਦੂਜਾ ਦਿਨ ਹੈ। ਇਸ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ’ਤੇ ਬੈਠਣਾ ਸੀ ਪਰ ਇਸ ਤੋਂ ਪਹਿਲਾਂ ਕਿ ਉਹ ਬੈਠਦੇ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.