ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਕਿਸਾਨ ਮੋਰਚੇ ‘ਚ ਹਿੱਸਾ ਲੈ ਰਹੇ ਇਕ ਹੋਰ ਕਿਸਾਨ ਦੀ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਮੌਤ ਹੋ ਗਈ। ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿਸ ਦੌਰਾਨ ਕਿਸਾਨ ਦੀ ਮੌਤ ਹੋ ਗਈ।
ਮਰਨ ਵਾਲੇ ਕਿਸਾਨ ਦੀ ਪਹਿਚਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਜੋ ਮੋਗਾ ਦਾ ਰਹਿਣ ਵਾਲੇ ਸਨ। ਉਹਨਾਂ ਦੀ ਉਮਰ ਕਰੀਬ 72 ਸਾਲ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਹਾਲ ਹੀ ਵਿੱਚ ਸਰਕਾਰ ਦੀ ਉਦਾਸੀਨਤਾ ਅਤੇ ਅਣਗਹਿਲੀ ਕਾਰਨ ਉਹ ਸ਼ੰਭੂ ਸਰਹੱਦ ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣਿਆ ਸੀ।
ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਹਨਾਂ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਆਪਣਿਆਂ ਦੀਆਂ ਲਾਸ਼ਾਂ ਨੂੰ ਮੋਢਿਆਂ ‘ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.