ਚੰਡੀਗੜ੍ਹ: ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਤੇ ਇੱਕ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਅਤੇ ਉਸ ਨੂੰ ਬੰਦੂਕ ਦੀ ਨੋਕ ’ਤੇ ਅਗਵਾਹ ਕਰਨ ਇਲਜ਼ਾਮ ਲਗਾਏ ਗਏ ਹਨ। ਇਸ ਸਬੰਧੀ ਸ਼ਿਕਾਇਤਕਰਤਾ ਨਰਵੀਰ ਸਿੰਘ ਗਿੱਲ ਨੇ ਬੀਤੀ ਰਾਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਨਰਵੀਰ ਸਿੰਘ ਗਿੱਲ ਨੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਉਹ ਚੰਡੀਗੜ੍ਹ ਦੇ ਸੈਕਟਰ 17 ਸਥਿਤ ਇੱਕ 5-ਸਿਤਾਰਾ ਹੋਟਲ ਵਿੱਚ ਗਿਆ।
ਕਸੂਤਾ ਫਸਿਆ ਸਾਬਕਾ Minister ਦਾ ਮੁੰਡਾ,Hotel ‘ਚ ਕੀਤਾ ਕਾਂਡ?| D5 Channel Punjabi | Udayveer Singh Randhawa
ਜਿੱਥੇ ਉਦੈਵੀਰ ਉਸ ਨੂੰ ਵਾਸ਼ਰੂਮ ਵਿੱਚ ਮਿਲਿਆ ਅਤੇ ਉਸ ਨੂੰ ਉਕਸਾਇਆ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਝਗੜਾ ਹੋ ਗਿਆ। ਇਸ ਤੋਂ ਬਾਅਦ ਉਹ ਉਥੋਂ ਭੱਜ ਗਿਆ ਕਿਉਂਕਿ ਰੰਧਾਵਾ ਦੇ ਗੰਨਮੈਨ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਸਨ। ਕੁਝ ਦੇਰ ਬਾਅਦ ਉਦੈਵੀਰ ਨੇ ਨਰਵੀਰ ਦਾ ਪਿੱਛਾ ਕੀਤਾ ਅਤੇ ਉਹ ਉਸ ਨੂੰ ਗੱਡੀ ਵਿਚ ਬਿਠਾ ਕੇ ਲੈ ਗਏ ਜਿੱਥੇ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਨਰਵੀਰ ਦੇ ਮੱਥੇ ‘ਤੇ ਸੱਟਾਂ ਲੱਗੀਆਂ। ਪਤਾ ਲੱਗਾ ਹੈ ਕਿ ਨਰਵੀਰ ਅਤੇ ਉਦੈਵੀਰ ਦੀ ਪਿਛਲੇ ਦੋ ਸਾਲਾਂ ਤੋਂ ਰੰਜਿਸ਼ ਚੱਲ ਰਹੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.