
ਅੰਮ੍ਰਿਤਸਰ: ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਕੀਤੇ ਜਾ ਰਹੇ 19ਵੇਂ ਪਾਈਟੈਕਸ ਦਾ ਰਸਮੀ ਉਦਘਾਟਨ ਸ਼ੁੱਕਰਵਾਰ ਸ਼ਾਮ ਨੂੰ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਦੇ ਰਾਸ਼ਟਰ ਗਾਣ ਵਿੱਚ ਵੀ ਪੰਜਾਬ ਸਭ ਤੋਂ ਪਹਿਲਾਂ ਆਉਂਦਾ ਹੈ। ਬ੍ਰੈਡ ਬਾਸਕੇਟ ਆਫ਼ ਇੰਡੀਆ ਵਜੋਂ ਜਾਣਿਆ ਜਾਂਦਾ ਪੰਜਾਬ, ਅੱਜ ਬਦਲ ਰਿਹਾ ਹੈ।
ਇੱਥੇ ਖੇਤੀਬਾੜੀ ਵਿਭਿੰਨਤਾ ਨਵਾਂ ਰੂਪ ਧਾਰਨ ਕਰ ਰਹੀ ਹੈ। ਪੰਜਾਬ ਅੱਜ ਐਮਐਸਐਮਈ, ਤਕਨਾਲੋਜੀ ਅਤੇ ਈਜ਼ ਆਫ਼ ਡੂਇੰਗ ਬਿਜ਼ਨਸ ਦੇ ਖੇਤਰ ਵਿੱਚ ਪਾਵਰ ਹੱਬ ਬਣਦਾ ਜਾ ਰਿਹਾ ਹੈ। ਇਸਦਾ ਸਿਹਰਾ ਪੰਜਾਬ ਦੇ ਮਿਹਨਤੀ ਲੋਕਾਂ ਨੂੰ ਜਾਂਦਾ ਹੈ। ਰਾਮਨਾਥ ਕੋਵਿੰਦ ਨੇ ਕਿਹਾ ਕਿ ਪੰਜਾਬ ਹਿੰਮਤ, ਕੁਰਬਾਨੀ ਅਤੇ ਉੱਦਮ ਦੀ ਜਿਉਂਦੀ ਜਾਗਦੀ ਮਿਸਾਲ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਅਧਿਆਤਮਿਕ ਰੌਸ਼ਨੀ ਦੁਨੀਆ ਭਰ ਵਿੱਚ ਸ਼ਾਂਤੀ ਅਤੇ ਮਨੁੱਖਤਾ ਨੂੰ ਪ੍ਰੇਰਿਤ ਕਰਦੀ ਹੈ। ਪੰਜਾਬ ਦੀ ਵਿਰਾਸਤ ਡੂੰਘੀ ਅਤੇ ਪ੍ਰੇਰਨਾਦਾਇਕ ਹੈ।
ਪੰਜਾਬ ਰਵਾਇਤੀ ਤੌਰ ‘ਤੇ ਸਾਡੇ ਦੇਸ਼ ਦਾ ਅਨਾਜ ਭੰਡਾਰ ਰਿਹਾ ਹੈ, ਜੋ ਲੱਖਾਂ ਲੋਕਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਖੇਤੀਬਾੜੀ ਤੋਂ ਇਲਾਵਾ, ਪੰਜਾਬ ਵਪਾਰ, ਨਿਰਮਾਣ, ਐਮਐਸਐਮਈ ਗ੍ਰੋਥ ਅਤੇ ਗਲੋਬਲ ਇੰਟਰਪ੍ਰੀਨਿਓਰਸ਼ਿਪ ਦੇ ਕੇਂਦਰ ਵਜੋਂ ਵੀ ਉੱਭਰਿਆ ਹੈ।
ਇਸਦੇ ਲੋਕਾਂ ਦਾ ਮਿਹਨਤੀ ਸੁਭਾਅ, ਉਨ੍ਹਾਂ ਦਾ ਗਲੋਬਲ ਦ੍ਰਿਸ਼ਟੀਕੋਣ ਅਤੇ ਬਦਲਦੇ ਆਰਥਿਕ ਵਾਤਾਵਰਣ ਦੇ ਅਨੁਕੂਲ ਹੋਣ ਦੀ ਉਨ੍ਹਾਂ ਦੀ ਯੋਗਤਾ ਪੰਜਾਬ ਨੂੰ ਬਿਜ਼ਨਸ ਅਤੇ ਇਨੋਵੇਸ਼ਨ ਲਈ ਇੱਕ ਕੁਦਰਤੀ ਕੇਂਦਰ ਬਣਾਉਂਦੀ ਹੈ।
ਉਨ੍ਹਾਂ ਕਿਹਾ ਕਿ ਪਾਈਟੈਕਸ ਇਤਿਹਾਸਕ ਪਲੇਟਫਾਰਮ ਵਿੱਚ ਵਿਕਸਤ ਹੋਇਆ ਹੈ ਜੋ ਘਰੇਲੂ ਅਤੇ ਅੰਤਰਰਾਸ਼ਟਰੀ ਉੱਦਮਾਂ ਨੂੰ ਇਕੱਠਾ ਕਰਦਾ ਹੈ, ਸਰਹੱਦ ਪਾਰ ਭਾਈਵਾਲੀ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਦਾ ਹੈ। ਇਹ ਐਕਸਪੋ ਸਿਰਫ਼ ਇੱਕ ਵਪਾਰਕ ਪ੍ਰਦਰਸ਼ਨੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਪਾਈਟੈਕਸ ਦਾ ਇਹ 19ਵਾਂ ਐਡੀਸ਼ਨ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਭਾਰਤ ਨੂੰ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਇਕੋਨਾਮੀ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਡਿਜੀਟਲ ਟ੍ਰਾਂਸਫਾਰਮੇਸ਼ਨ, ਇਕੋਨਾਮੀ ਰਿਫਾਰਮ ਅਤੇ ਈਜ਼ ਆਫ਼ ਡੂਇੰਗ ਬਿਜ਼ਨਸ ‘ਤੇ ਜ਼ੋਰ ਦੇ ਕੇ, ਸਾਡਾ ਦੇਸ਼ ਤੇਜ਼ੀ ਨਾਲ ਇੱਕ ਗਲੋਬਲ ਇਕੋਨਾਮਿਕ ਪਾਵਰਹਾਊਸ ਬਣਨ ਵੱਲ ਵਧ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



