Breaking NewsIndiaTop News

ਸਾਬਕਾ CM ਅਰਵਿੰਦ ਕੇਜਰੀਵਾਲ ਤੇ ਧੀ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਦੀ ਮੰਗੀ ਫਿਰੌਤੀ

ਦਿੱਲੀ ਦੇ ਸਾਬਕਾ ਮੁੱਖ ਮੰਤਰੀ  ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਸੱਤ ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਦੱਸਣ ਵਾਲੇ ਇੱਕ ਵਿਅਕਤੀ ਨੇ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਕਰਕੇ ਧਮਕੀ ਦਿੱਤੀ। ਮੁਲਜ਼ਮ ਨੇ ਵ੍ਹਟਸਐਪ ‘ਤੇ ਸੁਨੇਹਾ ਭੇਜ ਕੇ ਵੀ ਸੱਤ ਕਰੋੜ ਰੁਪਏ ਦੀ ਮੰਗ ਕੀਤੀ।

ਪੈਸੇ ਨਾ ਦੇਣ ‘ਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਦੀ ਹੱਤਿਆ ਕਰਨ ਦੀ ਧਮਕੀ ਦਿੱਤੀ ਗਈ। ਵਿਧਾਇਕ ਦੀ ਸ਼ਿਕਾਇਤ ‘ਤੇ ਮੁਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਵਿਧਾਇਕ ਜਰਨੈਲ ਸਿੰਘ ਨੇ 6 ਨਵੰਬਰ ਨੂੰ ਮੁਹਾਲੀ ਦੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦੇ ਨਿੱਜੀ ਮੋਬਾਈਲ ਨੰਬਰ ‘ਤੇ ਮੁਲਜ਼ਮ ਦਾ ਫੋਨ ਆਇਆ ਸੀ। ਇਸ ਤੋਂ ਬਾਅਦ ਉਸੇ ਨੰਬਰ ਤੋਂ ਵ੍ਹਟਸਐਪ ‘ਤੇ ਧਮਕੀ ਭਰਿਆ ਸੁਨੇਹਾ ਵੀ ਭੇਜਿਆ ਗਿਆ।
ਮੁਲਜ਼ਮ ਦੇ ਵ੍ਹਟਸਐਪ ਪ੍ਰੋਫਾਈਲ ‘ਤੇ ‘ਐੱਚ’ ਨਾਂ ਦਿਖਾਈ ਦੇ ਰਿਹਾ ਸੀ। ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਦਿਆਂ ਕਿਹਾ ਕਿ ਕੇਜਰੀਵਾਲ ਨੂੰ ਸੱਤ ਕਰੋੜ ਰੁਪਏ ਦੇਣ ਲਈ ਕਹਿ ਦਿਓ, ਨਹੀਂ ਤਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਮੁਲਜ਼ਮ ਨੇ ਫੋਨ ਦੇ ਨਾਲ ਲਿਖਤੀ ਸੁਨੇਹੇ ਵਿੱਚ ਵੀ ਫਿਰੌਤੀ ਦੀ ਮੰਗ ਦੁਹਰਾਈ। ਵਿਧਾਇਕ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਜ਼ਰੀਆ ਬਣਾ ਕੇ ਕੇਜਰੀਵਾਲ ਤੱਕ ਫਿਰੌਤੀ ਦੀ ਮੰਗ ਅਤੇ ਹੱਤਿਆ ਦੀ ਧਮਕੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੇ ਮੁਲਜ਼ਮ ਅਤੇ ਉਸ ਦੇ ਸਾਥੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button