SportsTop News

ਸਾਲ 2030 ’ਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : CM ਭਗਵੰਤ ਸਿੰਘ ਮਾਨ

ਪੰਜਾਬ ਨੇ ਏਸ਼ਿਅਨ ਚੈਂਪੀਅਨਜ਼ ਟਰਾਫੀ-2026 ਦੀ ਸਫਲ ਮੇਜ਼ਬਾਨੀ ਕਰਕੇ ਆਪਣੇ ਸ਼ਾਨਦਾਰ ਖੇਡ ਇਤਿਹਾਸ ਵਿੱਚ ਨਵਾਂ ਅਧਿਆਏ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ ਸਾਲ 2030 ਵਿੱਚ ਵੱਕਾਰੀ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਛੇਵੀਂ ਵਾਰ ਏਸ਼ਿਅਨ ਚੈਪੀਅਨਜ਼ ਟਰਾਫੀ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ ਹੈ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦੇ ਸਫਲ ਪ੍ਰਬੰਧਨ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਨਾਲ ਪੰਜਾਬ ਦਾ ਅਟੁੱਟ ਰਿਸ਼ਤਾ, 77 ਓਲੰਪੀਅਨਾਂ ਤੇ 48 ਓਲੰਪਿਕ ਤਗਮਾ ਜੇਤੂਆਂ ਦੀ ਮਹਾਨ ਵਿਰਾਸਤ ਅਤੇ ਇਸ ਦਾ ਤੇਜ਼ੀ ਨਾਲ ਮਜ਼ਬੂਤ ਹੋ ਰਿਹਾ ਹੈ ਖੇਡ ਢਾਂਚਾ ਇਸ ਨੂੰ ਵੱਡੇ ਆਲਮੀ ਖੇਡ ਸਮਾਗਮਾਂ ਲਈ ਸੁਭਾਵਿਕ ਪਸੰਦ ਬਣਾਉਂਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇ ਨਵੇਂ ਹਾਕੀ ਐਸਟ੍ਰੋਟਰਫ ਮੈਦਾਨ ਪਹਿਲਾਂ ਹੀ ਤਿਆਰ ਕੀਤੇ ਜਾ ਚੁੱਕੇ ਹਨ, ਦੋ ਹੋਰਾਂ ਦਾ ਕੰਮ ਚੱਲ ਰਿਹਾ ਹੈ ਅਤੇ ਵਿਸ਼ੇਸ਼ ਤੌਰ ‘ਤੇ ਖੇਡਾਂ ਲਈ ਬਜਟ ਵਿੱਚ 1,744 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੀ ਮਹਾਨ ਖੇਡ ਵਿਰਾਸਤ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਵਚਨਬੱਧ ਹੈ। ਜਸ਼ਨ ਉਸ ਵੇਲੇ ਹੋਰ ਵੀ ਵਧ ਗਏ ਜਦੋਂ ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ‘ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ਜਾਪਾਨ ਨੂੰ 4-1 ਨਾਲ ਹਰਾਇਆ ਅਤੇ ਖਚਾਖਚ ਭਰੇ ਮੁਹਾਲੀ ਸਟੇਡੀਅਮ ਨੇ ਸ਼ਾਨਦਾਰ ਗੱਤਕਾ ਅਤੇ ਭੰਗੜੇ ਦੀਆਂ ਪ੍ਰਦਰਸ਼ਨੀਆਂ ਰਾਹੀਂ ਪੰਜਾਬ ਦੇ ਮਹਾਨ ਸੱਭਿਆਚਾਰਕ ਵਿਰਸੇ ਦੇ ਦਰਸ਼ਨ ਕੀਤੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਪੋਸਟ ਕਰਦਿਆਂ ਲਿਖਿਆ, “ਅੱਜ ਮੈਨੂੰ ਮੁਹਾਲੀ ਵਿਖੇ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਰੋਮਾਂਚਕ ਫਾਈਨਲ ਵਿੱਚ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਖਚਾਖਚ ਭਰਿਆ ਸਟੇਡੀਅਮ ਗੱਤਕੇ ਅਤੇ ਭੰਗੜੇ ਸਮੇਤ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਂਦੀਆਂ ਰੰਗਾਰੰਗ ਪੇਸ਼ਕਾਰੀਆਂ ਨਾਲ ਗੂੰਜ ਉੱਠਿਆ, ਜਿਸ ਨੇ ਪੂਰੇ ਮਾਹੌਲ ਨੂੰ ਊਰਜਾ ਅਤੇ ਉਤਸ਼ਾਹ ਨਾਲ ਭਰ ਦਿੱਤਾ। ਭਾਰਤੀ ਟੀਮ ਦਾ ਹੌਸਲਾ ਵਧਾਇਆ ਅਤੇ ਟੂਰਨਾਮੈਂਟ ਦੇ ਸਫਲ ਆਯੋਜਨ ਵਿੱਚ ਸ਼ਾਮਲ ਸਾਰਿਆਂ ਨੂੰ ਵਧਾਈ ਦਿੱਤੀ। ਮੈਨੂੰ ਪੂਰਾ ਭਰੋਸਾ ਹੈ ਕਿ ਸਾਡੇ ਖਿਡਾਰੀ ਟਰਾਫੀ ਚੁੱਕ ਕੇ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਚੱਕ ਦੇ ਇੰਡੀਆ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button