ਸਿਮਰਨਜੀਤ ਸਿੰਘ ਮਾਨ ਨੂੰ ਲੱਗੀ ਚਿੰਤਾ, ਸੁਪਰੀਮ ਕੋਰਟ ‘ਚ ਨਹੀਂ ਹੈ ਕੋਈ ਸਿੱਖ ਜੱਜ

ਚੰਡੀਗੜ੍ਹ: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਅੱਜ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਚੁੱਕਿਆ ਗਿਆ । ਇਸ ਦੌਰਾਨ ਵਿਰੋਧ ਧਿਰਾਂ ਨੇ ਲੋਕ ਸਭਾ ‘ਚ ਫੈਮਿਲੀ ਕੋਰਟ ਸੋਧ ਬਿੱਲ ‘ਤੇ ਚੱਲ ਰਹੀ ਬਹਿਸ ਦੌਰਾਨ ਜੱਜ ਦੀ ਨਿਯੁਕਤੀ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਚੁੱਕਿਆ । ਇਸ ਮੌਕੇ ਸਿਮਰਨਜੀਤ ਮਾਨ ਨੇ ਕਿਹਾ ਕਿ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਇਸ ਗੱਲ ਤੋਂ ਚਿੰਤਤ ਹਨ ਕਿ ਸੁਪਰੀਮ ਕੋਰਟ ਵਿੱਚ ਬਿਹਾਰ ਅਤੇ ਝਾਰਖੰਡ ਦਾ ਕੋਈ ਜੱਜ ਨਹੀਂ ਹੈ।
Sukhpal Khaira ਦੇ ਖ਼ੁਲਾਸੇ! Punjab ਦੇ ਖ਼ਜ਼ਾਨੇ ਦੀ ਲੁੱਟ! Delhi ਵਾਲੇ ਕਰ ਰਹੇ ਮੌਜਾਂ | D5 Channel Punjabi
ਪਰ, ਮੈਨੂੰ ਚਿੰਤਾ ਹੈ ਕਿ ਸੁਪਰੀਮ ਕੋਰਟ ਵਿੱਚ ਕੋਈ ਸਿੱਖ ਜੱਜ ਨਹੀਂ ਹੈ। ਇਸਦੇ ਨਾਲ ਹੀ ਕਾਨੂੰਨ ਮੰਤਰੀ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਵਿਵਸਥਾ ਹੈ। ਉਨ੍ਹਾਂ ਲਈ ਇਸ ਬਾਰੇ ਕੋਈ ਟਿੱਪਣੀ ਕਰਨਾ ਸਹੀ ਨਹੀਂ ਹੋਵੇਗਾ। ਇਸਦੇ ਨਾਲ ਹੀ ਕਿਰਨ ਰਿਜਿਜੂ ਨੇ ਕਿਹਾ ਕਿ ਧਰਮ ਅਤੇ ਜਾਤ ਦੇ ਆਧਾਰ ‘ਤੇ ਸੁਪਰੀਮ ਕੋਰਟ ਦਾ ਜੱਜ ਬਣਾਉਣ ਲਈ ਕੋਈ ਰਾਖਵਾਂਕਰਨ ਨਹੀਂ ਹੈ।
My question to Law Minister in Parliament today: Why is there no Sikh Judge in the Supreme Court?
Rest assured, no matter how hard they try I will not be distracted from raising our issues in the Parliament pic.twitter.com/VIjhgpw8dC
— Simranjit Singh Mann (@SimranjitSADA) July 26, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.