ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਬਰਜਿੰਦਰ ਸਿੰਘ ਹਮਦਰਦ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦੇਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਸੁਣਵਾਈ ਦੌਰਾਨ ਇਹ ਹੁਕਮ ਦਿੱਤੇ ਹਨ।, ਹਮਦਰਦ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਚੱਲ ਰਹੀ ਜਾਂਚ ਨੂੰ ਰੋਕਣ ਅਤੇ ਇਸ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਸੀ। ਇਸ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਰਟੀ ਬਣਾਇਆ ਹੈ। 250 ਪੰਨਿਆਂ ਦੀ ਪਟੀਸ਼ਨ ਵਿੱਚ ਡਾ: ਹਮਦਰਦ ਨੇ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਾਏ ਹਨ ਅਤੇ ਉਸ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣ ਦੀ ਗੱਲ ਵੀ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.