
ਪੱਛਮੀ ਦਿੱਲੀ ਦੇ ਤਿਲਕ ਨਗਰ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ, ਓਲਡ ਸਹਪੁਰਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਦੇ ਆਧਾਰ ‘ਤੇ ਤਿਲਕ ਨਗਰ ਥਾਣੇ ਵਿੱਚ ਐਫ.ਆਈ.ਆਰ. (FIR) ਨੰਬਰ 0461 ਦਰਜ ਕੀਤੀ ਗਈ ਹੈ।ਸ਼ਿਕਾਇਤਕਰਤਾ ਪ੍ਰੇਮ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ 15 ਨਵੰਬਰ 2026 ਨੂੰ ਦੁਪਹਿਰ ਕਰੀਬ 04:15 ਵਜੇ ਗੁਰਦੁਆਰਾ ਸਾਹਿਬ ਵਿੱਚ ਇਹ ਘਟਨਾ ਵਾਪਰੀ। ਸ਼ਿਕਾਇਤ ਅਨੁਸਾਰ, ਗੁਰਦੁਆਰਾ ਸਾਹਿਬ ਵਿੱਚ ਪਾਠ ਦੌਰਾਨ ਇੱਕ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਨੰਬਰ 703 ਅਤੇ 704 ਨੂੰ ਨੁਕਸਾਨ ਪਹੁੰਚਾਇਆ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਘਟਨਾ ਤੋਂ ਬਾਅਦ ਗੁਰਦੁਆਰੇ ਵਿੱਚ ਲੱਗੇ ਸੀ.ਸੀ.ਟੀ.ਵੀ. (CCTV) ਫੁਟੇਜ ਦੀ ਜਾਂਚ ਕੀਤੀ ਗਈ। ਫੁਟੇਜ ਵਿੱਚ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਆਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਉਸੇ ਵਿਅਕਤੀ ਨੇ ਇਹ ਕਾਰਾ ਕੀਤਾ ਹੈ।
ਸ਼ਿਕਾਇਤ ਅਨੁਸਾਰ, ਇਸ ਘਟਨਾ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਸੰਗਤ ਨੇ ਇਸ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 298/299/192 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਸਬ-ਇੰਸਪੈਕਟਰ ਤਰੁਣ ਕੁਮਾਰ ਨੂੰ ਸੌਂਪੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




