Breaking NewsD5 specialNewsPoliticsPunjabTop News

ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਭੇਜਿਆ ਸੰਮਨ

ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈ.ਡੀ.ਵੱਲੋਂ ਸੋਮਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਸਬੰਧੀ ਸੰਮਨ ਜਾਰੀ ਕੀਤੇ ਗਏ ਹਨ। ਹੁਣ ਈ. ਡੀ. ਵੱਲੋਂ ਸੁਖਪਾਲ ਖਹਿਰਾ ਨੂੰ 17 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

BIG NEWS ਸਿਆਸਤ ਨਾਲ ਜੁੜੀ ਵੱਡੀ ਖਬਰ, ਹੁਣ ਆਈ ਸਿੱਧੂ ਦੀ ਵਾਰੀ ! ਕੈਪਟਨ ਸਰਕਾਰ ‘ਚ ਹੋਊ ਵੱਡਾ ਫੇਰਬਦਲ!

ਦੱਸ ਦਈਏ ਕਿ ਈ. ਡੀ. ਦੀ ਟੀਮ ਨੇ ਪਿਛਲੇ ਦਿਨੀਂ ਮਨੀ ਲਾਂਡਰਿੰਗ ਮਾਮਲੇ ਸਬੰਧੀ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ ਅਤੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਰਾਮਗੜ੍ਹ ਸਥਿਤ ਜੱਦੀ ਘਰ ਵਿਖੇ ਛਾਪੇਮਾਰੀ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਧੀ-ਜਵਾਈ ਦੇ ਘਰ ਵੀ ਉਸੇ ਦਿਨ ਛਾਪੇਮਾਰੀ ਕੀਤੀ ਗਈ ਸੀ। ਇਹ ਛਾਪੇਮਾਰੀ ਸਾਲ 2015 ਦੇ ਫਾਜ਼ਿਲਕਾ ਨਸ਼ੀਲੇ ਪਦਾਰਥ ਤੇ ਫਰਜ਼ੀ ਪਾਸਪੋਰਟ ਗਿਰੋਹ ਮਾਮਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਦੇ ਇਕ ਮਾਮਲੇ ‘ਚ ਕੀਤੀ ਗਈ ਸੀ, ਜਦੋਂ ਕਿ ਸੁਖਪਾਲ ਖਹਿਰਾ ਨੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਉਨ੍ਹਾ ਨੇ ਕੋਈ ਗਲਤ ਕੰਮ ਨਹੀਂ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button