ਸੁਖਪਾਲ ਖਹਿਰਾ ਦੀ ਵਿਧਾਨ ਸਭਾ ‘ਚ ਐਂਟਰੀ ਹੋਏਗੀ ਬੈਨ ! (ਵੀਡੀਓ)

Girl in a jacket
Like
Like Love Haha Wow Sad Angry
Girl in a jacket

ਆਮ ਆਦਮੀ ਪਾਰਟੀ ਛੱਡ ਕੇ ਪੰਜਾਬ ਏਕਤਾ ਪਾਰਟੀ ਬਣਾਉਣ ਵਾਲੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ, ਕਿਉਂਕਿ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਸਪੀਕਰ ਵੱਲੋਂ ਭੇਜਿਆ ਨੋਟਿਸ ਪ੍ਰਾਪਤ ਹੋ ਗਿਆ ਹੈ। ਇਹ ਨੋਟਿਸ ਵਿਧਾਨ ਸਭਾ ਦੀ ਮੈਂਬਰਸ਼ਿਪ ਖਾਰਜ ਕਰਨ ਦਾ ਜਵਾਬੀ ਨੋਟਿਸ ਹੈ। ਖਹਿਰਾ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਮੈਂ ਇਸ ਨੋਟਿਸ ਦਾ ਜਲਦੀ ਜਵਾਬ ਦੇ ਦਿਆਂਗਾ।

Read Also ਲਓ ਜੀ ‘ਆਪ’ ਨੇ ਦਿਖਾਈ ਆਪਣੀ ਤਾਕਤ, ਸੁਖਪਾਲ ਖਹਿਰਾ ਦੀ ਵਿਧਾਇਕੀ ਗਈ?

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਪਿਛਲੇ ਦਿਨੀਂ ਅਕਾਲੀ ਦਲ ਵੱਲੋਂ ‘ਆਪ’ ਦੇ ਅਸਤੀਫ਼ਾ ਦੇ ਚੁੱਕੇ ਵਿਧਾਇਕਾਂ ਦੀ ਸਥਿਤੀ ਬਾਰੇ ਚੁੱਕੇ ਸਵਾਲ ‘ਤੇ ਕਿਹਾ ਸੀ ਕਿ ਖਹਿਰਾ ਨੋਟਿਸ ਪ੍ਰਾਪਤ ਨਹੀਂ ਕਰ ਰਹੇ। ਉੱਥੇ ਹੀ ਖਹਿਰਾ ਨੇ ਕਿਸੇ ਵੀ ਨੋਟਿਸ ਦੀ ਪ੍ਰਾਪਤੀ ਤੋਂ ਮਨਾ ਕਰ ਦਿੱਤਾ ਸੀ ਪਰ ਹੁਣ ਦੇਖਣਾ ਹੋਵੇਗਾ ਕਿ ਸੁਖਪਾਲ ਖਹਿਰਾ ਵੱਲੋਂ ਜਵਾਬ ਦੇਣ ਤੋਂ ਬਾਅਦ ਉਨ੍ਹਾਂ ਦੀ ਵਿਧਾਇਕੀ ਬਾਰੇ ਕੀ ਫੈਸਲਾ ਹੁੰਦਾ ਹੈ।

Like
Like Love Haha Wow Sad Angry
Girl in a jacket

LEAVE A REPLY