PunjabPunjabTop News

ਸੁਖਬੀਰ ਦੇ ਅਸਤੀਫ਼ੇ ਬਾਦ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਬੈਠਕ ਅੱਜ

ਤਨਖਾਹੀਆ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੀ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਦੀ ਅਗੁਵਾਈ ਹੇਠ ਅੱਜ ਸੋਮਵਾਰ ਨੂੰ ਚੰਡੀਗੜ੍ਹ ‘ਚ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ, ਜਿਸ ‘ਚ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਜ਼ੂਰੀ ਨੂੰ ਲੈ ਕੇ ਫੈਸਲਾ ਲਿਆ ਜਾ ਸਕਦਾ ਹੈ।

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਲੰਬੇ ਸਮੇਂ ਤੋਂ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ, ਪਰ ਇਸ ਦੌਰਾਨ ਸੁਖਬੀਰ ਬਾਦਲ ਨੇ ਅਚਾਨਕ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਜ਼ਲਦੀ ਹੀ ਤਨਖਾਹ ਲਗਾਈ ਜਾਵੇ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਚਾਨਕ ਅਸਤੀਫਾ ਦੇ ਦਿੱਤਾ।

ਸੁਖਬੀਰ ਬਾਦਲ ਦਾ ਅਸਤੀਫਾ ਸੂਬੇ ਦੀ ਰਾਜਨੀਤੀ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕੁੱਝ ਸਿਆਸੀ ਆਗੂ ਇਸ ਨੂੰ ਸਿਰਫ਼ ਇੱਕ ਚਾਲ ਕਰਾਰ ਦੇ ਰਹੇ ਹਨ ਤੇ ਕੋਈ ਇਸ ਨੂੰ ਸਾਜ਼ਿਸ ਕਹਿ ਰਿਹਾ ਹੈ। ਇਹ ਵੀ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗਠਜੋੜ ਕਰਕੇ ਐਨਡੀਏ ਦਾ ਹਿੱਸਾ ਬਣ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button