ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸੁਰੱਖਿਆ ਕਰਮੀ ਵੱਲੋਂ ਕਥਿਤ ਤੌਰ ‘ਤੇ ਇਕ ਟਰੱਕ ਡਰਾਈਵਰ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਸਮੇਂ ਸੰਧਵਾਂ ਵੀ ਕਾਰ ਵਿਚ ਹੀ ਬੈਠੇ ਸਨ। ਮਾਮਲਾ ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਦਾ ਹੈ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਾਫ਼ਲਾ ਅੰਮ੍ਰਿਤਸਰ ਜਾ ਰਿਹਾ ਸੀ। ਡਰਾਈਵਰ ਦਾ ਕਹਿਣਾ ਹੈ ਕਿ ਸਿੰਗਲ ਰੋਡ ਹੋਣ ਕਾਰਨ ਉਹ ਸਪੀਕਰ ਦੀ ਗੱਡੀ ਨੂੰ ਰਾਹ ਨਹੀਂ ਦੇ ਸਕਿਆ, ਜਿਸ ਦੇ ਚਲਦਿਆਂ ਸੁਰੱਖਿਆ ਕਰਮੀ ਨੇ ਉਸ ਨਾਲ ਕੁੱਟਮਾਰ ਕੀਤੀ।
VC ਮਾਮਲੇ ’ਚ ਮਾਨ ਦਾ ਵੱਡਾ ਐਕਸ਼ਨ! ਬਾਦਲ ਦੀ ਪ੍ਰਧਾਨਗੀ ਨੇ ਤੋੜੀ ਸ਼੍ਰੋਮਣੀ ਅਕਾਲੀ ਦਲ? ਮੂਸੇਵਾਲਾ ਮਾਮਲੇ ’ਚ ਨਵਾਂ ਮੋੜ
ਇਸ ਘਟਨਾ ਮਗਰੋਂ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦਿਆਂ ਕਿਹਾ, “ਅੰਮ੍ਰਿਤਸਰ ਸਾਹਿਬ ਜਾਂਦਿਆਂ ਜਿਸ ਕਾਰ ਵਿਚ ਮੈਂ ਸਵਾਰ ਸਾਂ, ਉਸ ਦੇ ਇਕ ਪਾਸੇ ਟਰੱਕ ਵਾਲੇ ਨੇ ਟੱਕਰ ਮਾਰ ਦਿੱਤੀ। ਪਰਮਾਤਮਾ ਦਾ ਲੱਖ ਲੱਖ ਸ਼ੁਕਰ ਹੈ ਕਿ ਬਚਾ ਹੋ ਗਿਆ,ਮੇਰੇ ਸੁਰੱਖਿਆ ਮੁਲਾਜ਼ਮਾਂ ਦਾ ਟਰੱਕ ਡਰਾਈਵਰ ਨਾਲ ਬੋਲ ਬੁਲਾਰਾ ਵੀ ਹੋਇਆ, ਮਾਫ਼ੀ ਚਾਹੁੰਦਾ ਹਾਂ ਪਰ ਸੜਕ ਉੱਤੇ ਅਜਿਹੀ ਜਾਨਲੇਵਾ ਲਾਪਰਵਾਹੀ ਦੀ ਜਾਂਚ ਹੋਣੀ ਬਹੁਤ ਜ਼ਰੂਰੀ ਹੈ”।
ਅੰਮ੍ਰਿਤਸਰ ਸਾਹਿਬ ਜਾਂਦਿਆਂ ਜਿਸ ਕਾਰ ਵਿਚ ਮੈਂ ਸਵਾਰ ਸਾਂ, ਉਸਦੇ ਇਕ ਪਾਸੇ ਟਰੱਕ ਵਾਲੇ ਨੇ ਟੱਕਰ ਮਾਰ ਦਿੱਤੀ। ਪਰਮਾਤਮਾ ਦਾ ਲੱਖ ਲੱਖ ਸ਼ੁਕਰ ਹੈ ਕਿ ਬਚਾ ਹੋ ਗਿਆ,ਮੇਰੇ ਸੁਰੱਖਿਆ ਮੁਲਾਜ਼ਮਾਂ ਦਾ ਟਰੱਕ ਡਰਾਈਵਰ ਨਾਲ ਬੋਲ ਬੁਲਾਰਾ ਵੀ ਹੋਇਆ,ਮਾਫ਼ੀ ਚਾਹੁੰਦਾ ਹਾਂ। ਪਰ ਸੜਕ ਉੱਤੇ ਅਜਿਹੀ ਜਾਨਲੇਵਾ ਲਾਪ੍ਰਵਾਹੀ ਦੀ ਜਾਂਚ ਹੋਣੀ ਬਹੁਤ ਜ਼ਰੂਰੀ ਹੈ।
— Kultar Singh Sandhwan (@Sandhwan) August 11, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.