Press ReleasePunjabTop News

ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਕੀਤੀ ਸਮੀਖਿਆ

ਚੰਡੀਗੜ੍ਹ: ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।
ਲਓ ਜੀ ਭਰ ਗਿਆ ਖਾਲੀ ਖਜ਼ਾਨਾ, Bhagwant Mann ਨੇ ਦਿੱਤੀ ਟੈਕਸਾਂ ਦੀ ਸੂਚੀ | D5 Channel Punjabi
ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸਰਕਾਰ ਵੱਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ।
Chandigarh ‘ਚ ‘AAP’ ਦੀ ਟੁੱਟੀ ਉਮੀਦ, Governor ਦਾ ਵੱਡਾ ਫ਼ੈਸਲਾ, ਹੱਥੋਂ ਨਿਕਲਿਆ ਮੌਕਾ | D5 Channel Punjabi
ਸ੍ਰੀ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਮਹੀਨੇ ਆਪਣੇ ਜ਼ਿਲੇ ਅੰਦਰ 10 ਫੀਸਦੀ ਆਮ ਆਦਮੀ ਕਲੀਨਿਕਾਂ ਦਾ ਨਿੱਜੀ ਤੌਰ ਉਤੇ ਦੌਰਾ ਕਰਨ ਅਤੇ ਐਸ.ਡੀ.ਐਮਜ਼ ਆਪੋ-ਆਪਣੀਆਂ ਸਬ ਡਵੀਜ਼ਨਾਂ ਅੰਦਰਲੇ ਸਾਰੇ ਕਲੀਨਿਕਾਂ ਦਾ ਦੌਰਾ ਕਰਨ। ਉਹ ਮਰੀਜ਼ਾਂ ਤੋਂ ਜ਼ਮੀਨੀ ਹਕੀਕਤਾਂ, ਦਵਾਈਆਂ ਦੀ ਉਪਲੱਬਧਤਾ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਫੀਡਬੈਕ ਲੈਣ। ਇਸ ਤੋਂ ਇਲਾਵਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਤੋਂ ਵੀ ਪਤਾ ਲਗਾਉਣ ਕਿ ਉਹ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਸਬੰਧੀ ਉਹ ਮੁੱਖ ਸਕਤੱਰ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਭੇਜਣ।
NIA ‘ਤੇ ਭੜਕੇ Ravi Singh Khalsa, CM Mann ਬਾਰੇ ਕਹੀ ਆਹ ਗੱਲ | D5 Channel Punjabi | NIA Raids Khalsa Aid
ਮੁੱਖ ਸਕੱਤਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰਾਂ ਦੀਆਂ ਦਵਾਈਆਂ ਅਤੇ 41 ਲੈਬ ਟੈਸਟ ਮੁਫਤ ਕੀਤੇ ਜਾਂਦੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਰਮਾਸਿਸਟ, ਕਲੀਨਿਕ ਸਹਾਇਕ (ਮਲਟੀਪਰਪਜ਼ ਮਹਿਲਾ ਵਰਕਰ) ਤੇ ਹੈਲਪਰ ਕਮ ਸਵੀਪਰ ਤਾਇਨਾਤ ਹਨ। ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਵੀ.ਪੀ.ਸਿੰਘ ਤੇ ਸਕੱਤਰ ਡਾ.ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button