Press ReleaseBreaking NewsD5 specialNewsPunjabTop News

ਸੂਬੇ ‘ਚ ਖਰੀਦ ਦੇ 24 ਵੇਂ ਦਿਨ 318915 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 24ਵੇਂ ਦਿਨ 318915 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 318851  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 64 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 318851 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ। ਜਿਸ ਵਿਚੋਂ ਪਨਗ੍ਰੇਨ ਵੱਲੋਂ
 71292 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 77373 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 84591 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 44066 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 31529 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 10000 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 24 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  11783182 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button