ਸੋਸ਼ਲ ਮੀਡੀਆ ‘ਤੇ ਟਰੋਲ ਹੋਏ ਵਿਰਾਟ, ਫੈਨਜ਼ ਨੂੰ ਕਹੀ ਸੀ ਦੇਸ਼ ਛੱਡਣ ਦੀ ਗੱਲ

Girl in a jacket
Like
Like Love Haha Wow Sad Angry

ਮੁੰਬਈ : ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦਾ ਖਬਰਾਂ ਵਿੱਚ ਰਹਿਣਾ ਕੋਈ ਨਵੀਂ ਗੱਲ ਨਹੀਂ ਹੈ। ਉਹ ਕ੍ਰਿਕਟ ਦੇ ਮੈਦਾਨ ਵਿੱਚ ਆਪਣੇ ਵਧੀਆ ਪ੍ਰਦਰਸ਼ਨ ਨਾਲ ਅਕਸਰ ਸੁਰਖੀਆਂ ਵਿੱਚ ਬਣੇ ਰਹਿੰਦੇ ਹੈ ਪਰ ਇਸ ਵਾਰ ਟੀਮ ਇੰਡਿਆ ਦੇ ਕਪਤਾਨ ਕੋਹਲੀ ਜਿਸ ਕਾਰਨ ਸੁਰਖੀਆਂ ਵਿੱਚ ਆਏ ਹੈ ਉਹੋ ਜਿਹਾ ਘੱਟ ਹੀ ਦੇਖਣ ਨੂੰ ਮਿਲਦਾ ਹੈ। ਹੁਣ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ ਕਾਰਨ ਕੋਹਲੀ ਦੀ ਜ਼ਬਰਦਸਤ ਆਲੋਚਨਾ ਹੋ ਰਹੀ ਹੈ। ਵੀਡੀਓ ‘ਚ ਕੋਹਲੀ ਮੋਬਾਈਲ ‘ਤੇ ਮੈਸੇਜ਼ ਪੜ੍ਹਦੇ ਹੋਏ ਨਜ਼ਰ ਆ ਰਹੇ ਹਨ ਤੇ ਨਾਲ-ਨਾਲ ਆਪਣੀ ਟਿੱਪਣੀ ਵੀ ਕਰਦੇ ਹਨ। ਮੈਸੇਜ ‘ਚ ਲਿਖਿਆ ਸੀ, ‘ਉਹ ਇੱਕ ਓਵਰੇਟੇਡ ਬੱਲੇਬਾਜ਼ ਹੈ। ਉਨ੍ਹਾਂ ਦੀ ਬੱਲੇਬਾਜ਼ੀ ‘ਚ ਕੁਝ ਵੀ ਖਾਸ ਨਹੀਂ ਲੱਗਦਾ।

Read Also ਕਮਰ ਦਰਦ ਤੋਂ ਪ੍ਰੇਸ਼ਾਨ ਵਿਰਾਟ ਕੋਹਲੀ ਬੋਲੇ, ਪੰਜ ਦਿਨ ‘ਚ ਹੋ ਜਾਵਾਂਗਾ ਠੀਕ

ਮੈਨੂੰ ਇਨ੍ਹਾਂ ਭਾਰਤੀਆਂ ਦੀ ਥਾਂ ਇੰਗਲੈਂਡ ਅਤੇ ਆਸਟ੍ਰੇਲੀਆਈ ਬੱਲੇਬਾਜ਼ਾਂ ਨੂੰ ਖੇਡਦੇ ਦੇਖਣਾ ਚੰਗਾ ਲਗਦਾ ਹੈ।’ ਇਸ ਦਾ ਜਵਾਬ ਦਿੰਦੇ ਹੋਏ ਕੋਹਲੀ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਮੈਨੂੰ ਨਹੀਂ ਲੱਗਦਾ ਕਿ ਤੁਹਾਨੂੰ ਭਾਰਤ ‘ਚ ਰਹਿਣਾ ਚਾਹੀਦਾ ਹੈ। ਕੋਹਲੀ ਨੇ ਕਿਹਾ, ‘ਜਾਓ ਕਿਤੇ ਹੋਰ ਰਹੋ। ਤੁਸੀਂ ਸਾਡੇ ਦੇਸ਼ ‘ਚ ਕਿਉਂ ਰਹਿੰਦੇ ਹੋ ਅਤੇ ਦੂਜੇ ਦੇਸ਼ਾਂ ਨੂੰ ਪਿਆਰ ਕਰਦੇ ਹੋ’? ਉਨ੍ਹਾਂ ਅੱਗੇ ਕਿਹਾ, ‘ਤੁਸੀਂ ਮੈਨੂੰ ਪਸੰਦ ਨਾ ਕਰੋ, ਕੋਈ ਗੱਲ ਨਹੀਂ। ਮੈਨੂੰ ਨਹੀਂ ਲਗਦਾ ਤੁਹਾਨੂੰ ਸਾਡੇ ਦੇਸ਼ ‘ਚ ਰਹਿਣਾ ਚਾਹੀਦਾ ਹੈ ਅਤੇ ਦੂਜਿਆਂ ਦੀ ਤਰ੍ਹਾਂ ਸੋਚਣਾ ਚਾਹੀਦਾ ਹੈ। ਤੁਸੀਂ ਆਪਣੀਆਂ ਤਰਜੀਹਾਂ ਨੂੰ ਤੈਅ ਕਰੋ।’ ਕੋਹਲੀ ਅੱਜ ਕਲ੍ਹ ਆਰਾਮ ਫਰਮਾ ਰਹੇ ਹਨ। ਉਨ੍ਹਾਂ ਦੀ ਥਾਂ ਵੈਸਟ ਇੰਡੀਜ਼ ਖਿਲਾਫ ਟੀ-20 ਮੈਚ ‘ਚ ਰੋਹਿਤ ਸ਼ਰਮਾ ਟੀਮ ਦੀ ਕਪਤਾਨੀ ਕਰ ਰਹੇ ਹਨ।

https://twitter.com/Hramblings/status/1059718366288637953

Like
Like Love Haha Wow Sad Angry
Girl in a jacket

LEAVE A REPLY