
ਪਿਛਲੇ ਦਿਨੀਂ ਇਕ ਗੁਰਮਤਿ ਸਮਾਗਮ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਲਈ 9 ਫ਼ਰਵਰੀ ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਹੈ। ਸਕੱਤਰੇਤ ਵਲੋਂ ਜਾਰੀ ਸੂਚਨਾ ਅਨੁਸਾਰ ਗੁਰਜੰਟ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੇਣਗੇ। ਇਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਸਤਿਕਾਰ ਦੇ ਵਿਰੁੱਧ ਕੁਝ ਬੋਲੇ ਅਤੇ ਉਨ੍ਹਾਂ ਦੇ ਸਤਿਕਾਰ ਨੂੰ ਨਵਿਆਉਣ ਦੀ ਕੋਸ਼ਿਸ਼ ਕਰੇ। ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




