PunjabTop News

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਲਈ ਸੈਸ਼ਨ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕੀਤੀ ਗਈ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਨੂੰ ਲੈ ਕੇ ਕਾਨੂੰਨੀ ਪ੍ਰਕਿਰਿਆ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਹਾਲਾਂਕਿ ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਵੱਲੋਂ ਪੰਜਾਬ ਸਰਕਾਰ ’ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਨੇ ਕਿਹਾ ਕਿ, ਅਦਾਲਤ ਵਿੱਚ ਕਸਟਡੀ ਪੈਰੋਲ ਲਈ ਨਵੀਂ (ਫਰੈਸ਼) ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕੱਲ੍ਹ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਦਾ ਜਵਾਬ ਆਉਣ ਤੋਂ ਬਾਅਦ ਹੀ ਇਸ ਮਾਮਲੇ ’ਤੇ ਅਗਲੀ ਬਹਿਸ ਅਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।”

ਮਾਮਲੇ ਦੀ ਪਿਛੋਕੜ ਸਪੱਸ਼ਟ ਕਰਦਿਆਂ ਐਡਵੋਕੇਟ ਕਰਮਵੀਰ ਸਿੰਘ ਨੇ ਦੱਸਿਆ ਕਿ, “ਇਸ ਤੋਂ ਪਹਿਲਾਂ 13 ਨਵੰਬਰ ਨੂੰ ਅਦਾਲਤ ਵੱਲੋਂ ਉਨ੍ਹਾਂ ਨੂੰ ਰਾਹਤ ਦਿੱਤੀ ਗਈ ਸੀ, ਪਰ ਸਮਾਂ ਬਹੁਤ ਘੱਟ ਹੋਣ ਦਾ ਹਵਾਲਾ ਦਿੰਦਿਆਂ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਹੁਕਮਾਂ ’ਤੇ ਅਮਲ ਕਰਨ ਵਿੱਚ ਆਪਣੀ ਅਸਮਰੱਥਾ ਜਤਾ ਦਿੱਤੀ ਸੀ। ਪ੍ਰਸ਼ਾਸਨ ਦੀ ਇਸ ਅਸਮਰੱਥਾ ਕਾਰਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਸਰਕਾਰ ਨੇ ਜਾਣਬੁੱਝ ਕੇ ‘ਡਿਲੇ ਟੈਕਟਿਕਸ’ (ਦੇਰੀ ਕਰਨ ਦੀ ਰਣਨੀਤੀ) ਅਪਣਾਈ, ਤਾਂ ਜੋ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰਕ ਅਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਨਾ ਹੋ ਸਕਣ।”

ਅਰਜ਼ੀ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਵਕੀਲਾਂ ਨੂੰ ਉਮੀਦ ਹੈ ਕਿ ਸਰਕਾਰ ਕੱਲ੍ਹ ਤੱਕ ਆਪਣਾ ਜਵਾਬ ਦਾਇਰ ਕਰ ਦੇਵੇਗੀ, ਤਾਂ ਜੋ ਇਸ ਮਾਮਲੇ ’ਤੇ ਜਲਦ ਫੈਸਲਾ ਹੋ ਸਕੇ।ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਆਪਣੇ ਵਿਛੜੇ ਜੀਅ ਨੂੰ ਅੰਤਿਮ ਵਿਦਾਈ ਦੇਣ ਦਾ ਹੱਕ ਮਿਲਣ ਦੀ ਉਮੀਦ ਹੈ।

ਪੈਰੋਲ ਦੌਰਾਨ ਹੋਣ ਵਾਲੇ ਖਰਚੇ ਸਬੰਧੀ ਸਵਾਲ ’ਤੇ ਵਕੀਲ ਨੇ ਸਪੱਸ਼ਟ ਕੀਤਾ ਕਿ, “ਕਾਨੂੰਨੀ ਰਵਾਇਤਾਂ ਅਤੇ ਨਿਯਮਾਂ ਅਨੁਸਾਰ ਅਜਿਹੇ ਮਾਮਲਿਆਂ ਵਿੱਚ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਹੀ ਚੁੱਕਿਆ ਜਾਂਦਾ ਹੈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਮੌਜੂਦਾ ਸੰਸਦ ਮੈਂਬਰ ਹਨ, ਇਸ ਲਈ ਉਨ੍ਹਾਂ ਦੀ ਯਾਤਰਾ ਮੁਫ਼ਤ ਹੁੰਦੀ ਹੈ ਅਤੇ ਉਨ੍ਹਾਂ ਦੇ ਨਾਲ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਯਾਤਰਾ ਦਾ ਪ੍ਰਬੰਧ ਵੀ ਸਰਕਾਰੀ ਤੰਤਰ ਵੱਲੋਂ ਹੀ ਕੀਤਾ ਜਾਂਦਾ ਹੈ। ਹਾਲਾਂਕਿ ਅਦਾਲਤ ਵੱਲੋਂ ਜੋ ਵੀ ਹੁਕਮ ਜਾਰੀ ਕੀਤਾ ਜਾਵੇਗਾ, ਅਸੀਂ ਉਸ ਦਾ ਪੂਰੀ ਤਰ੍ਹਾਂ ਸਤਿਕਾਰ ਅਤੇ ਪਾਲਣਾ ਕਰਾਂਗੇ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button