PunjabTop News

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਾਪਸ ਡਿਬਰੂਗੜ੍ਹ ਜੇਲ੍ਹ ਪਹੁੰਚੇ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਐਤਵਾਰ ਸਵੇਰੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਏ। ਬੀਤੇ ਕੱਲ੍ਹ (21 ਨਵੰਬਰ) ਨੂੰ ਉਨ੍ਹਾਂ ਨੂੰ ‘ਕਸਟਡੀ ਪੈਰੋਲ’ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਨੇ ਆਪਣੀ ਦਾਦੀ ਜੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਿਰਕਤ ਕੀਤੀ ਸੀ।ਇਸ ਤੋਂ ਬਾਅਦ, ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿੱਲੀ ਲੈ ਗਈ, ਜਿੱਥੇ ਉਨ੍ਹਾਂ ਨੂੰ ਰਾਤ ਭਰ ਇੱਕ ਸੁਰੱਖਿਅਤ ਟਿਕਾਣੇ (ਸੇਫ ਹਾਊਸ) ‘ਤੇ ਰੱਖਿਆ ਗਿਆ। ਉਪਰੰਤ, ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।ਪਰਿਵਾਰ ਵੱਲੋਂ 22 ਨਵੰਬਰ ਨੂੰ ਅਸਥੀਆਂ ਚੁੱਗਣ ਅਤੇ 23 ਨਵੰਬਰ ਨੂੰ ‘ਭੋਗ’ ਦੀ ਰਸਮ ਰੱਖੀ ਗਈ ਹੈ। ਅੰਮ੍ਰਿਤਪਾਲ ਸਿੰਘ ਇਨ੍ਹਾਂ ਸਮਾਗਮਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।ਕੈਲੰਡਰ ਦੇਖੋ

ਅੰਮ੍ਰਿਤਪਾਲ ਸਿੰਘ ਪਿਛਲੇ ਲਗਭਗ 3 ਸਾਲ ਅਤੇ 8 ਮਹੀਨਿਆਂ ਤੋਂ ਅਸਾਮ ਦੀ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ‘ਨੈਸ਼ਨਲ ਸਕਿਓਰਿਟੀ ਐਕਟ’ (NSA) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ, ਪਰ ਬਾਅਦ ਵਿੱਚ ਇਸ ਕਾਨੂੰਨੀ ਧਾਰਾ ਨੂੰ ਹਟਾ ਲਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button