Press ReleasePunjabTop News
ਸੰਸਦ ਮੈਂਬਰ ਮੀਤ ਹੇਅਰ ਨੇ ਕਰੀਬ 2 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
97 ਲੱਖ ਦੀ ਲਾਗਤ ਨਾਲ ਹੋਵੇਗਾ ਹੰਡਿਆਇਆ ਦੀਆਂ 4 ਸੜਕਾਂ ਦਾ ਕੰਮ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਰਨਾਲੇ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਦੇ ਫੰਡ ਪ੍ਰਵਾਨ ਕੀਤੇ ਗਏ ਹਨ, ਇਨ੍ਹਾਂ ਫੰਡਾਂ ਨਾਲ ਜਿੱਥੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਓਥੇ ਕਰੋੜਾਂ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਅਤੇ ਕਈ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ।
ਇਹ ਪ੍ਰਗਟਾਵਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਰਨਾਲਾ ਅਤੇ ਹੰਡਿਆਇਆ ਵਿੱਚ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਅੱਜ ਧਨੌਲਾ ਖੁਰਦ ਰੋਡ ਅਤੇ ਖੁੱਡੀ ਰੋਡ, ਹੰਡਿਆਇਆ ਤੱਕ ਦੀਆਂ ਸੜਕਾਂ ਦੇ ਕਰੀਬ 97 ਲੱਖ ਦੀ ਲਾਗਤ ਵਾਲੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਡਾਕ ਘਰ ਤੋਂ ਬਠਿੰਡਾ ਰੋਡ 32.40 ਲੱਖ, ਡਾਕਘਰ ਤੋਂ ਗੁਰੂਦਆਰਾ ਨੌਵੀਂ ਪਾਤਸ਼ਾਹੀ ਮੇਨ 21.60 ਲੱਖ, ਟੈਂਪੂ ਸਟੈਂਡ ਤੋਂ ਧਨੌਲਾ ਖੁਰਦ 24 ਲੱਖ, ਡਾਕ ਘਰ ਤੋਂ ਵਾਈ ਐੱਸ ਸਕੂਲ ਰੋਡ 20 ਲੱਖ ਨਾਲ ਤੇ ਕੁੱਲ 97 ਲੱਖ ਨਾਲ ਚਾਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਹੋਵੇਗਾ।
ਇਸ ਮਗਰੋਂ ਉਨ੍ਹਾਂ ਵਾਲਮੀਕਿ ਚੌਂਕ ਬਰਨਾਲਾ ਵਿਖੇ ਵਾਲਮੀਕਿ ਚੌਂਕ ਤੋਂ ਅਗਰਸੈਨ ਚੌਂਕ ਤੱਕ ਦੀ ਸੜਕ ਦੇ ਨਵੀਨੀਕਰਨ ਦੇ 24 ਲੱਖ ਦੀ ਲਾਗਤ ਵਾਲੇ ਕੰਮ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੀਬ 25 ਕਰੋੜ ਰੁਪਏ ਦੇ ਬਰਨਾਲਾ ਹਲਕੇ ਦੀਆਂ ਸੜਕਾਂ ਦੇ ਕੰਮ ਪ੍ਰਵਾਨ ਕੀਤੇ ਗਏ ਹਨ। ਇਨ੍ਹਾਂ ਵਿੱਚ ਸੜਕਾਂ ਦੀ ਮੁਰੰਮਤ ਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਦੇ ਕੰਮ ਸ਼ਾਮਲ ਹਨ।
ਇਸ ਮਗਰੋਂ ਉਨ੍ਹਾਂ ਸੰਘੇੜਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ ਸਟੇਡੀਅਮ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਥੋਂ ਦੇ ਲੋਕਾਂ ਦੀ ਬੜੇ ਲੰਮੇਂ ਸਮੇਂ ਤੋਂ ਸਟੇਡੀਅਮ ਦੀ ਮੰਗ ਸੀ, ਜਿਸ ਦਾ ਕੰਮ ਕਰੀਬ 70 ਲੱਖ ਦੀ ਲਾਗਤ ਨਾਲ ਕਰਵਾਇਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.