ਪਿੰਡ ਕੋਟਭਾਈ ਵਿਚੋਂ ਅਗਵਾ ਕਰਕੇ ਮੁੰਡੇ ਦਾ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੁੱਖ ਮੁਲਜ਼ਮ ਨਵਜੋਤ ਸਿੰਘ ਲਖਨਊ ਏਅਰਪੋਰਟ ਤੋਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ। 25 ਨਵੰਬਰ ਨੂੰ ਹਰਮਨਦੀਪ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ ਗਿਆ ਸੀ।3 ਦਸੰਬਰ ਨੂੰ ਨਵਜੋਤ ਅੰਮ੍ਰਿਤਸਰ ਏਅਰਪੋਰਟ ਤੋਂ ਦੁਬਈ ਭੱਜ ਗਿਆ ਸੀ। ਬੀਤੇ ਦਿਨ ਉਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੰਜ ਮੁਲਜ਼ਮਾਂ ਨੂੰ ਕਾਬੂ ਕਰਕੇ ਮੁੰਡੇ ਦੀ ਲਾਸ਼ ਨੂੰ ਖੇਤਾਂ ਵਿਚੋਂ ਬਰਾਮਦ ਕਰ ਲਿਆ। ਮੁਕਸਤਰ ਦੇ ਪਿੰਡ ਕੋਟਭਾਈ ਜਿਥੇ ਬੀਤੀ 25 ਨਵੰਬਰ ਅਗਵਾ ਕੀਤੇ ਗਏ ਬੱਚੇ ਦਾ ਕਤਲ ਕਰ ਦੇਣ ਦੀ ਸੂਚਨਾ ਮਿਲੀ ਸੀ। ਮਿਲੀ ਜਾਣਕਾਰੀ ਮੁਤਾਬਕ ਅਗਵਾਕਾਰਾਂ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਮ੍ਰਿਤਕ ਦੀ ਪਛਾਣ ਹਰਮਨਦੀਪ ਸਿੰਘ ਵਜੋਂ ਹੋਈ ਹੈ ਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.