PunjabTop News

ਹਰਸਿਮਰਤ ਬਾਦਲ ਵੱਲੋਂ ਮਾਨਸਾ ਦੇ ਦਲਜੀਤ ਦੀ ਮੌਤ ਓਵਰਡੋਜ਼ ਨਾਲ ਹੋਣ ਦਾਅਵਾ; ਪੋਸਟਮਾਰਟਮ ਰਿਪੋਰਟ ਸਾਂਝੀ ਕੀਤੀ

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਰਾਤ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ 32 ਸਾਲਾ ਛੋਟੇ ਕਿਸਾਨ ਦਲਜੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ਸਾਂਝੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਰਿਪੋਰਟ ਪਰਿਵਾਰ ਦੇ ਉਸ ਦਾਅਵੇ ਦੀ ਪੁਸ਼ਟੀ ਕਰਦੀ ਹੈ ਕਿ ਦਲਜੀਤ ਸਿੰਘ ਦੀ ਮੌਤ ਨਸ਼ੇ ਦੀ ਜ਼ਿਆਦਾ ਮਾਤਰਾ (ਓਵਰਡੋਜ਼) ਲੈਣ ਕਾਰਨ ਹੋਈ ਸੀ।
‘ਐਕਸ’ (X) ‘ਤੇ ਰਿਪੋਰਟ ਦੀ ਇੱਕ ਕਾਪੀ ਸਾਂਝੀ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਰਿਪੋਰਟ ਵਿੱਚ ਮੋਰਫਿਨ ਅਤੇ ਬੈਂਜ਼ੋਡਾਇਆਜ਼ੇਪਾਈਨਜ਼ ਦਾ ਜ਼ਿਕਰ ਇਹ ਸਾਬਤ ਕਰਦਾ ਹੈ ਕਿ ਦਲਜੀਤ ਦੀ ਮੌਤ ਡਰੱਗ ਓਵਰਡੋਜ਼ ਕਾਰਨ ਹੋਈ ਸੀ।
ਉਨ੍ਹਾਂ ਨੇ ਸੂਬਾ ਸਰਕਾਰ ਅਤੇ ਪੁਲੀਸ ‘ਤੇ ਉਸ ਦੀ ਮੌਤ ਨੂੰ ਕਤਲ ਵਜੋਂ ਦਰਸਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ। ਉਨ੍ਹਾਂ ਨੇ ਦਲਜੀਤ ਦੀ ਮ੍ਰਿਤਕ ਦੇਹ ਨੂੰ ਕਥਿਤ ਤੌਰ ‘ਤੇ ਹਿਰਾਸਤ ਵਿੱਚ ਲੈਣ ਦੀ ਪੁਲੀਸ ਕਾਰਵਾਈ ਅਤੇ ਇਲਾਕੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਕਥਿਤ ਅਸਫ਼ਲਤਾ ‘ਤੇ ਵੀ ਸਵਾਲ ਚੁੱਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button