IndiaPunjabTop News

ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਠੀਕ ਪਹਿਲਾਂ ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਪੈਰੋਲ ਅਰਜ਼ੀ ਨੂੰ ਸ਼ਰਤਾਂ ਸਮੇਤ ਕੀਤਾ ਮਨਜ਼ੂਰ

ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਠੀਕ ਪਹਿਲਾਂ ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਪੈਰੋਲ ਅਰਜ਼ੀ ਨੂੰ ਸ਼ਰਤਾਂ ਸਮੇਤ ਮਨਜ਼ੂਰ ਕਰ ਲਿਆ ਹੈ। ਪੈਰੋਲ ਦੇ  ਦੌਰਾਨ ਰਾਮ ਰਹੀਮ ਦੇ ਹਰਿਆਣਾ ‘ਚ ਦਾਖਲ ਹੋਣ ‘ਤੇ ਪਾਬੰਦੀ ਹੋਵੇਗੀ।ਰਾਮ ਰਹੀਮ ਚੋਣ ਪ੍ਰਚਾਰ ਨਾਲ ਜੁੜੀ ਕਿਸੇ ਵੀ ਗਤੀਵਿਧੀ ਵਿੱਚ ਹਿੱਸਾ ਨਹੀਂ ਲੈ ਸਕਦੇ। ਇਸ ਦੇ ਨਾਲ ਹੀ ਰਾਮ ਰਹੀਮ ‘ਤੇ ਸੋਸ਼ਲ ਮੀਡੀਆ ਰਾਹੀਂ ਕਿਸੇ ਵੀ ਚੋਣ ਪ੍ਰਚਾਰ ਗਤੀਵਿਧੀ ‘ਚ ਹਿੱਸਾ ਲੈਣ ‘ਤੇ ਵੀ ਪਾਬੰਦੀ ਹੋਵੇਗੀ, ਇਨ੍ਹਾਂ ਸ਼ਰਤਾਂ ਦੇ ਨਾਲ ਹੀ ਚੋਣ ਕਮਿਸ਼ਨ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜੇਕਰ ਇਨ੍ਹਾਂ ਸ਼ਰਤਾਂ ਦੀ ਉਲੰਘਣਾ ਹੁੰਦੀ ਹੈ ਤਾਂ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰ ਦਿੱਤੀ ਜਾਵੇਗੀ। ਹੁਣ ਹਰਿਆਣਾ ਸਰਕਾਰ ਜਲਦ ਹੀ  ਰਾਮ ਰਹੀਮ ਦੇ ਪੈਰੋਲ ‘ਤੇ ਬਾਹਰ ਆਉਣ ‘ਤੇ ਹੁਕਮ ਜਾਰੀ ਕਰ ਸਕਦੀ ਹੈ। ਸੰਭਵ ਹੈ ਕਿ ਰਾਮ ਰਹੀਮ ਭਲਕੇ ਮੰਗਲਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦਾ ਹੈ ਅਤੇ ਇਸ ਦੌਰਾਨ ਉਹ ਯੂਪੀ ਦੇ ਬਾਗਪਤ ਸਥਿਤ ਆਪਣੇ ਬਰਨਾਵਾ ਆਸ਼ਰਮ ਵਿੱਚ ਰਹਿ ਸਕਦਾ ਹੈ, ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇ ਰਾਮ ਰਹੀਮ ਨੂੰ ਪੈਰੋਲ ‘ਤੇ ਰਿਹਾਅ ਕੀਤਾ ਗਿਆ ਹੈ। 20 ਦਿਨਾਂ ਲਈ ਚੋਣ ਕਮਿਸ਼ਨ ਨੂੰ ਅਰਜ਼ੀ ਦਿੱਤੀ ਗਈ ਸੀ। ਇਸ ਤੋਂ ਬਾਅਦ ਸੂਬੇ ਦੇ ਜੇਲ ਵਿਭਾਗ ਨੇ ਡੇਰਾ ਮੁਖੀ ਨੂੰ ਪੈਰੋਲ ‘ਤੇ ਰਿਹਾਅ ਕਰਨ ਦੀ ਮੰਗ ਵਾਲੀ ਅਰਜ਼ੀ ਸੂਬੇ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button