ਕਾਨੂੰਨ ਅਤੇ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ: ਇਹਤਿਆਤ ਵਜੋਂ ਹਿਰਾਸਤ ਵਿੱਚ ਲਏ 177 ਵਿਅਕਤੀਆਂ ਨੂੰ ਪੰਜਾਬ ਪੁਲਸ ਕਰ ਸਕਦੀ ਹੈ ਰਿਹਾਅ
– ਗ੍ਰਿਫਤਾਰ ਕੀਤੇ ਗਏ ਕੁੱਲ 207 ਵਿਚੋਂ 30 ਮਹੱਤਵਪੂਰਨ ਅਪਰਾਧਿਕ ਗਤੀਵਿਧੀਆਂ ਵਿੱਚ ਪਾਏ ਗਏ ਸ਼ਾਮਲ
– ਅਮ੍ਰਿਤਪਾਲ, ਉਸ ਦੇ ਸਾਥੀ ਪਪਲਪ੍ਰੀਤ ਨੂੰ ਪਨਾਹ ਦੇਣ ਦੇ ਦੋਸ਼ ’ਚ ਹਰਿਆਣਾ ਆਧਾਰਿਤ ਔਰਤ ਗ੍ਰਿਫਤਾਰ
– ਖੰਨਾ ਪੁਲਿਸ ਨੇ ਅਮ੍ਰਿਤਪਾਲ ਦੇ ਕਰੀਬੀ ਸਾਥੀ ਨੂੰ ਗ੍ਰਿਫਤਾਰ ਕੀਤਾ, ਏ.ਕੇ.ਐਫ. ਹੋਲੋਗ੍ਰਾਮ, ਹਥਿਆਰਾਂ ਦੀ ਸਿਖਲਾਈ ਸਬੰਧੀ ਵੀਡੀਓਜ਼ ਸਮੇਤ ਅਪਰਾਧਕ ਸਮੱਗਰੀ ਬਰਾਮਦ
– ਇੰਟਰਨੈੱਟ ਬੰਦ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਉਣ ਵਾਲੀਆਂ ਪੰਜਾਬ ਆਧਾਰਿਤ ਪ੍ਰੀਖਿਆਵਾਂ ਦੇ ਫਾਰਮ ਭਰਨ ਦੀ ਆਖਰੀ ਮਿਤੀ ਵਧਾਉਣ ਦਾ ਕੀਤਾ ਫੈਸਲਾ
ਚੰਡੀਗੜ੍ਹ, 23 ਮਾਰਚ 2023 – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਚੱਲ ਰਹੇ ਅਭਿਆਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 177 ਵਿਅਕਤੀਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ, ਜਿਨ੍ਹਾਂ ਦੀ ਥੋੜੀ ਬਹੁਤ ਵੀ ਭੂਮਿਕਾ ਸੀ ਜਾਂ ਧਾਰਮਿਕ ਭਾਵਨਾਵਾਂ ਵਿੱਚ ਵਹਿ ਕੇ ਅੰਮ੍ਰਿਤਪਾਲ ਸਿੰਘ ਵੱਲ ਖਿੱਚੇ ਗਏ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.