NationalPunjabTop News

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਅਗਲਾ ਮਹਾਨ ਸਮਾਗਮ ਮੁੰਬਈ ਵਿਚ, ਤਿਆਰੀਆਂ ਮੁਕੰਮਲ…

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਅਗਲਾ ਮਹਾਨ ਸਮਾਗਮ ਮੁੰਬਈ ਵਿਚ, ਤਿਆਰੀਆਂ ਮੁਕੰਮਲ…

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੀ ਲੜੀ ਵਿੱਚ ਅਗਲਾ ਮਹਾਨ ਸਮਾਗਮ ਮਹਾਂਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਖੇ ਕਰਵਾਇਆ ਜਾ ਰਿਹਾ ਹੈ, ਮਹਾਂਰਾਸ਼ਟਰ ਸਰਕਾਰ ਅਤੇ ਦਮਦਮੀ ਟਕਸਾਲ ਵਲੋਂ ਕਰਵਾਏ ਜਾ ਰਹੇ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਨੇ ਇਸ ਵਾਰ ਸਮਾਗਮ 28 ਫਰਵਰੀ ਤੇ 1 ਮਾਰਚ ਨੂੰ ਨਵੀਂ ਮੁੰਬਈ ਦੇ ਖਾਰਘਰ ਸਥਿਤ ਓਵੇ ਮੈਦਾਨ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦੇਣ ਲਈ ਮਹਾਂਰਾਸ਼ਟਰ ਰਿਲੀਫ ਫੰਡ ਦੇ ਮੁਖੀ ਰਾਮੇਸ਼ਵਰ ਨਾਈਕ ਮੀਡੀਆ ਨਾਲ ਮੁਖ਼ਾਤਿਬ ਹੋਏ ਅਤੇ ਉਨ੍ਹਾਂ ਦੱਸਿਆ ਕਿ 28 ਫਰਵਰੀ ਨੂੰ ਸਮਾਗਮ ਦੀ ਅਰੰਭਤਾ ਤੋਂ ਪਹਿਲਾਂ 27 ਫਰਵਰੀ ਨੂੰ ਸ਼ਾਮ 5 ਵਜੇ ਗੁਰੂਦਵਾਰਾ ਸਾਹਿਬ ਬੇਲਾਪੁਰ, ਨਵੀ ਮੁੰਬਈ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਮਾਗਮ ਸਥਲ ਯਾਨਿ ਓਵੇ ਮੈਦਾਨ ਲਈ ਰਵਾਨਾ ਹੋਵੇਗਾ ਜੋ ਰਾਤ 10 ਵਜੇ ਸਮਾਗਮ ਸਥਲ ਤੇ ਪਹੁੰਚੇਗਾ ਜਿਸ ਤੋਂ ਬਾਅਦ 28 ਫਰਵਰੀ ਤੋਂ ਸਮਾਗਮ ਰਸਮੀ ਤੌਰ ‘ਤੇ ਸ਼ੁਰੂ ਹੋ ਜਾਵੇਗਾ ਜਿਸ ਦੌਰਾਨ ਪੰਥ ਦੇ ਮਹਾਨ ਕੀਰਤਨੀਏ ਅਤੇ ਰਾਗੀ ਸਿੰਘ ਸਾਹਿਬਾਨ ਵੱਲੋਂ ਸ਼ਬਦ ਕੀਰਤਨ ਅਤੇ ਕਥਾ ਵਾਚਨ ਦੇ ਜ਼ਰੀਏ ਗੁਰੂ ਸਾਹਿਬਾਨ ਦੇ ਸੰਦੇਸ਼ ਅਤੇ ਸਿਖਿਆਵਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ । ਇਸ ਦੌਰਾਨ ਧਾਰਮਿਕ ਆਗੁਆਂ ਤੋਂ ਇਲਾਵਾ ਸਿਆਸੀ ਆਗੂ ਵੀ ਗੁਰੂ ਸਾਹਿਬਾਨ ਦੀ ਹਾਜ਼ਰੀ ਵਿੱਚ ਨਤਮਸਤਕ ਹੋਣ ਲਈ ਪਹੁੰਚਣਗੇ ਜਿਨ੍ਹਾਂ ਵਿੱਚ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੋਂ ਇਲਾਵਾ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਵੀ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਹਾਸਿਲ ਕਰਨ ਲਈ ਪਹੁੰਚਣਗੇ। ਮਹਾਂਰਾਸ਼ਟਰ ਸਰਕਾਰ ਵਲੋਂ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੇ ਪ੍ਰਬੰਧਨ ਦਾ ਖਾਸ ਜ਼ਿੰਮਾ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਸੌਂਪਿਆ ਗਿਆ ਹੈ ਜੋ ਇਨ੍ਹਾਂ ਸ਼ਤਾਬਦੀ ਸਮਾਗਮਾਂ ਬਾਰੇ ਸਮਿਤੀ ਦੇ ਚੇਅਰਮੈਨ ਵਜੋਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਨੇ। ਇਨ੍ਹਾਂ ਸਮਾਗਮਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰਾਮੇਸ਼ਵਰ ਨਾਈਕ ਨੇ ਦੱਸਿਆ ਕਿ ਮਹਾਂਰਾਸ਼ਟਰ ਸਰਕਾਰ ਵਲੋਂ ਗੁਰੂ ਸਾਹਿਬਾਨ ਦੀ ਲਾਸਾਨੀ ਸ਼ਹਾਦਤ ਦੀ ਜਾਣਕਾਰੀ ਦੇਣ ਲਈ ਇਕ ਖ਼ਾਸ ਚੈਪਟਰ ਸੂਬੇ ਦੇ ਸਕੂਲੀ ਸਿਲੇਬਸ ਵਿਚ ਉਚੇਚੇ ਤੌਰ ਤੇ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਮਹਾਂਰਾਸ਼ਟਰ ਦੇ ਬੱਚੇ ਬੱਚੇ ਤੱਕ ਸਿੱਖ ਇਤਿਹਾਸ ਦੀ ਜਾਣਕਾਰੀ ਪਹੁੰਚ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button