
ਸਲੋਕ ਮ: ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮ: ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥
ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ। (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ ॥੧॥ ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਹੇ ਨਾਨਕ! ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ ॥੨॥ (ਹੇ ਭਾਈ!) ਉਸ ਕਰਤਾਰ ਨੂੰ ‘ਧੰਨ ਧੰਨ’ ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ, ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




