IndiaTop News

ਹੁਣ ‘ਕੇਰਲਮ’ ਦੇ ਨਾਂ ਨਾਲ ਜਾਣਿਆ ਜਾਵੇਗਾ ਕੇਰਲ, ਮੋਦੀ ਕੈਬਨਿਟ ਨੇ ਨਾਮ ਬਦਲਣ ਦੀ ਦਿੱਤੀ ਮਨਜ਼ੂਰੀ

ਵਿਧਾਨ ਸਭਾ ਦੇ ਪ੍ਰਸਤਾਵ ਤੋਂ ਬਾਅਦ ਮੰਗਲਵਾਰ ਨੂੰ ਹੋਈ ਯੂਨੀਅਨ ਕੈਬਨਿਟ ਦੀ ਮੀਟਿੰਗ ਵਿੱਚ ਸੂਬੇ ਦਾ ਨਾਂ ਕੇਰਲ ਤੋਂ ਬਦਲ ਕੇ ‘ਕੇਰਲਮ’ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕੇਰਲ ਵਿਧਾਨ ਸਭਾ ਨੇ ਦੂਜੀ ਵਾਰ ਪ੍ਰਸਤਾਵ ਪਾਸ ਕੀਤਾ ਸੀ ਕਿਉਂਕਿ ਗ੍ਰਹਿ ਮੰਤਰਾਲੇ ਨੇ ਕੁਝ ਤਕਨੀਕੀ ਬਦਲਾਅ ਕਰਨ ਦਾ ਸੁਝਾਅ ਦਿੱਤਾ ਸੀ।
ਨਵੀਂ ਪੀਐਮਓ ਬਿਲਡਿੰਗ ‘ਸੇਵਾ ਤੀਰਥ’ ‘ਚ ਮੰਗਲਵਾਰ ਨੂੰ ਹੋਈ ਪਹਿਲੀ ਕੇਂਦਰੀ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਗਏ। ਇਸੇ ਲੜੀ ਤਹਿਤ ਮੋਦੀ ਕੈਬਨਿਟ ਨੇ ਕੇਰਲ ਦਾ ਨਾਂ ਬਦਲ ਕੇ ‘ਕੇਰਲਮ’ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਅਪ੍ਰੈਲ-ਮਈ ‘ਚ ਹੋਣ ਵਾਲੀਆਂ ਕੇਰਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੁੱਕਿਆ ਗਿਆ ਹੈ। ਕੇਰਲ ਵਿਧਾਨ ਸਭਾ ਨੇ 24 ਜੂਨ, 2024 ਨੂੰ ਸਰਬਸੰਮਤੀ ਨਾਲ ਇਕ ਪ੍ਰਸਤਾਵ ਪਾਸ ਕੀਤਾ ਸੀ, ਜਿਸ ਵਿਚ ਕੇਂਦਰ ਨੂੰ ਸੂਬੇ ਦਾ ਨਾਂ ਅਧਿਕਾਰਤ ਤੌਰ ‘ਤੇ ਬਦਲ ਕੇ ‘ਕੇਰਲਮ’ ਕਰਨ ਦੀ ਅਪੀਲ ਕੀਤੀ ਗਈ ਸੀ।

ਸੂਤਰਾਂ ਨੇ ਦੱਸਿਆ ਕਿ ਵਿਧਾਨ ਸਭਾ ਦੇ ਪ੍ਰਸਤਾਵ ਤੋਂ ਬਾਅਦ ਮੰਗਲਵਾਰ ਨੂੰ ਹੋਈ ਯੂਨੀਅਨ ਕੈਬਨਿਟ ਦੀ ਮੀਟਿੰਗ ਵਿੱਚ ਸੂਬੇ ਦਾ ਨਾਂ ਕੇਰਲ ਤੋਂ ਬਦਲ ਕੇ ‘ਕੇਰਲਮ’ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕੇਰਲ ਵਿਧਾਨ ਸਭਾ ਨੇ ਦੂਜੀ ਵਾਰ ਪ੍ਰਸਤਾਵ ਪਾਸ ਕੀਤਾ ਸੀ ਕਿਉਂਕਿ ਗ੍ਰਹਿ ਮੰਤਰਾਲੇ ਨੇ ਕੁਝ ਤਕਨੀਕੀ ਬਦਲਾਅ ਕਰਨ ਦਾ ਸੁਝਾਅ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button