ਹੁਣ ਨਹੀਂ ਬਚਦੇ Diljit Dosanjh ਤੇ Jazzy B, Ravneet Bittu ਦਾ ਵੱਡਾ ਬਿਆਨ,’ਹੁਣ ਪੰਜਾਬ ਸੋਚ ਸਮਝ ਕੇ ਵੜਿਓ’
ਲੁਧਿਆਣਾ : ਲੁਧਿਆਣਾ ਤੋਂ ਐਮ. ਪੀ. ਰਵਨੀਤ ਸਿੰਘ ਬਿੱਟੂ ਕੇਂਦਰ ਸਰਕਾਰ ਤੋਂ ਭਾਰਤੀ ਫੌਜ਼ ਦੇ ਜਵਾਨਾਂ ਦੀ ਸ਼ਹਾਦਤ ਨੂੰ ਲੈ ਕੇ ਚੀਨ ਦਾ ਸਮਰਥਨ ਕਰਨ ਦੇ ਮੁੱਦੇ ’ਤੇ ਗੁਰਪਤਵੰਤ ਪੰਨੂ ਦੀ ਟੀਮ ਦੇ ਖਿਲਾਫ ਅਮਰੀਕਾ ਜ਼ਰੀਏ ਕਾਰਵਾਈ ਕਰਵਾਉਣ ਦੀ ਮੰਗ ਕੀਤੀ ਹੈ। ਬਿੱਟੂ ਨੇ ‘ਸਿੱਖ ਫਾਰ ਜਸਟਿਸ’ ਦੇ ਮੈਂਬਰਾਂ ਨੂੰ ਦੇਸ਼ ਦੇ ਗਦਾਰ ਕਰਾਰ ਦਿੱਤਾ ਹੈ, ਜੋ ਪਾਕਿਸਤਾਨ ਨਾਲ ਮਿਲ ਕੇ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਸਨ ਅਤੇ ਹੁਣ ਉਨ੍ਹਾਂ ਦੀ ਚੀਨ ਨਾਲ ਦੋਸਤੀ ਦਾ ਖੁਲਾਸਾ ਵੀ ਹੋ ਗਿਆ ਹੈ। ਬਿੱਟੂ ਨੇ ਕਿਹਾ ਕਿ ਪੰਨੂ ਦੀ ਟੀਮ ਵੱਲੋਂ ਸੈਨਿਕਾਂ ਨੂੰ ਜ਼ਿਆਦਾ ਤਨਖਾਹ ਦਾ ਲਾਲਚ ਦੇ ਕੇ ਭਾਰਤ ਖਿਲਾਫ ਵਿਦਰੋਹ ਕਰਨ ਲਈ ਭੜਕਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਹੋਵੇ ਤਾਂ ਕੇਜਰੀਵਾਲ ਵਰਗਾ, ਕੋਰੋਨਾ ‘ਚ ਵੀ ਲੋਕਾਂ ਨੂੰ ਵੱਡੀਆਂ ਸਹੂਲਤਾਂ, Live ਹੋ ਕੇ ਕਰਤਾ ਵੱਡਾ ਐਲਾਨ
ਬਿੱਟੂ ਨੇ ਖਾਲਿਸਤਾਨ ਦਾ ਸਮਰਥਨ ਕਰਨ ’ਤੇ ਅਕਾਲ ਤਖਤ ਦੇ ਜਥੇਦਾਰ ਦੇ ਨਾਲ ਪੰਜਾਬੀ ਗਾਇਕ ਦਲਜੀਤ ਦੋਸਾਂਝ ਅਤੇ ਜੈਜੀ ਬੀ. ਖਿਲਾਫ ਵੀ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਮਾ ਸਮਾਂ ਅੱਤਵਾਦ ਦਾ ਸੰਤਾਪ ਝੱਲਿਆ ਹੈ ਅਤੇ ਜਿਨ੍ਹਾਂ ਲੋਕਾਂ ਨੇ ਇਨ੍ਹਾਂ ਗਾਇਕਾਂ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਹੈ, ਹੁਣ ਇਹ ਗਾਇਕ ਉਨ੍ਹਾਂ ਲੋਕਾਂ ਨੂੰ ਇਕ ਵਾਰ ਫਿਰ ਅੱਗ ਵਿਚ ਝੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਜਿਸ ਦੇ ਲਈ ਉਨ੍ਹਾਂ ਖਿਲਾਫ ਪੰਜਾਬ ਦੇ ਹਰ ਪੁਲਸ ਸਟੇਸ਼ਨ ਵਿਚ ਕੇਸ ਦਰਜ ਹੋਣਾ ਚਾਹੀਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.