ਹੁਣ ਪੰਜਾਬੀ ਗੀਤਕਾਰ ਜਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ (ਬਿੰਦੂ ਸਿੰਘ): ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਸੂਬੇ ‘ਚ ਗੈਂਗਸਟਰਾ ਦੇ ਹੌਂਸਲੇ ਬਹੁਤ ਬੁਲੰਦ ਨਜ਼ਰ ਆ ਰਹੇ ਹਨ। ਆਏ ਦਿਨ ਸੂਬੇ ਵਿਚ ਗੈਂਗਸਟਰਾਂ ਵੱਲੋਂ ਕੋਈ ਨਾ ਕੋਈ ਵਾਰਦਾਤ ਦੀ ਖਬਰ ਸਾਹਮਣੇ ਆਉਦੀ ਰਹਿੰਦੀ ਹੈ। ਪਿਛਲੇ ਕਈ ਦਿਨਾਂ ਤੋਂ ਗੈਂਗਸਟਰਾ ਵੱਲੋਂ ਫ਼ੋਨ ਤੇ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹਿਆ ਸਨ, ਜਿਨ੍ਹਾਂ ਵਿਚ ਕਈ ਸਿਆਸਤਦਾਨ ਤੇ ਪਾਲੀਵੁੱਡ ਕਲਾਕਾਰ ਸ਼ਾਮਲ ਸਨ।
Delhi Encounter : Amritsar ਤੋਂ ਬਾਅਦ Delhi ‘ਚ Gangsters ਦਾ Encounter | D5 Channel Punjabi
ਹੁਣ ਮਸ਼ਹੂਰ ਪੰਜਾਬੀ ਗੀਤਕਾਰ ਜਾਨੀ ਨੇ ਵੀ ਪੰਜਾਬ ਛੱਡ ਦਿੱਤਾ ਹੈ। ਗੀਤਕਾਰ ਦਾ ਕਹਿਣੈ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਰਕੇ ਉਹ ਪੰਜਾਬ ਛੱਡ ਰਹੇ ਹਨ। ਇਸ ਸਬੰਧੀ ਜਾਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਹਨ। ਜਿਸ ਕਰਕੇ ਉਹ ਅਤੇ ਉਨ੍ਹਾਂ ਦਾ ਪਰਿਵਾਰ ਮਾਨਸਿਕ ਤਣਾਅ ਚੋਂ ਗੁਜ਼ਰ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.