Breaking NewsD5 specialNewsPoliticsPunjabTop News

ਅਕਾਲੀਆਂ ਵੱਲੋਂ ਵਿਧਾਨ ਸਭਾ ਦੀ ਕਾਰਵਾਈ ‘ਚ ਹੰਗਾਮਾ ਕਰਨਾ ਸ਼ਰਮਨਾਕ : ਕੈਪਟਨ

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਵੱਲੋਂ ਸਦਨ ‘ਚ ਹੰਗਾਮਾ ਕਰਨ ਨੂੰ ਸ਼ਰਮਨਾਕ ਦੱਸਿਆ। ਉਨ੍ਹਾਂ ਨੇ ਕਿਹਾ ਕਿ ਸਪੀਕਰ ਦੀ ਅਪੀਲ ਦੇ ਬਾਵਜੂਦ ਅਕਾਲੀ ਦਲ ਦੇ ਵਿਧਾਇਕਾਂ ਨੇ ਹੰਗਾਮਾ ਜਾਰੀ ਰੱਖਿਆ, ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਕਾਨੂੰਨਾਂ ‘ਤੇ ਦੋਹਰੀ ਗੱਲ ਰੱਖਦੇ ਹੋਏ ਲੋਕਾਂ ਨੂੰ ਧੋਖਾ ਦਿੱਤਾ ਹੈ।

ਟਿਕੈਤ ਤੋਂ ਸੁਣੋ ਕਿਹੜੇ ਟਰੈਕਟਰਾਂ ਨਾਲ ਜਿੱਤਾਂਗੇ ਦਿੱਲੀ! ਵੱਡਾ ਬਿਆਨ! ਦਿੱਲੀ ਪੁਲਿਸ ਨੂੰ ਪਈਆਂ ਭਾਜੜਾਂ!

ਦੱਸ ਦਈਏ ਕਿ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਲਗਾਇਆ ਹੈ।  ਸੁਖਬੀਰ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ। ਇਸ ‘ਤੇ ਜਵਾਬ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਸੁਖਬੀਰ ਬਾਦਲ ਦੀ ਜੋ ਪਹਿਲਾ ਰਾਏ  ਸੀ, ਉਸ ਤੋਂ ਉਹ ਇੱਕਦਮ ਪਿੱਛੇ ਹੱਟ ਗਏ ਹਨ।  ਇਸ ਦੌਰਾਨ ਉਨ੍ਹਾਂ ਨੇ 25 ਜੂਨ 2020 ਦੇ ਇੱਕ ਪੱਤਰ ਨੂੰ ਪੜ੍ਹਿਆ, ਜਿਸ ‘ਚ ਸੁਖਬੀਰ ਨੇ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਸੁਖਬੀਰ ਵੱਲੋਂ ਉਸ ‘ਚ ਜ਼ੋਰ ਦਿੱਤਾ ਗਿਆ ਸੀ ਕਿ ਇਨ੍ਹਾਂ ਆਰਡੀਨੈਂਸਾ ‘ਚ ਕੁੱਝ ਵੀ ਨਹੀਂ ਹੈ ਜੋ ਕਿਸਾਨਾਂ ਦੇ ਖਿਲਾਫ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button