Breaking NewsD5 specialNewsPunjabTop News

ਅਕਾਲੀ ਆਗੂ ਪਰਮਿੰਦਰ ਸਿੰਘ ਬਰਾੜ ਕਾਂਗਰਸ ‘ਚ ਸ਼ਾਮਿਲ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਦੇ ਵਾਇਸ ਪ੍ਰੈਸੀਡੈਂਟ ਪਰਮਿੰਦਰ ਬਰਾੜ ਵੀਰਵਾਰ ਨੂੰ ਇੱਥੇ ਕਾਂਗਰਸ ‘ਚ ਸ਼ਾਮਿਲ ਹੋ ਗਏ। ਕਾਂਗਰਸ ’ਚ ਸ਼ਾਮਲ ਹੋਣ ’ਤੇ ਪਰਮਿੰਦਰ ਸਿੰਘ ਬਰਾੜ ਨੂੰ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਬਰਾੜ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਸਨ। ਦੱਸ ਦੇਈਏ ਕਿ ਬਤੌਰ SOI ਪ੍ਰਧਾਨ ਪਰਮਿੰਦਰ ਸਿੰਘ ਬਰਾੜ ਦਾ ਪ੍ਰਦਰਸ਼ਨ ਬਹੁਤ ਚੰਗਾ ਨਹੀਂ ਰਿਹਾ, ਜਿਸ ਕਾਰਨ ਉਹ ਲੰਬੇ ਸਮੇਂ ਤੋਂ ਪਾਰਟੀ ਪਾਸੋਂ ਦਰਕਿਨਾਰ ਚੱਲ ਰਹੇ ਸਨ। ਹਾਲਾਂਕਿ ਇਹ ਵੀ ਸੱਚ ਹੈ ਕਿ ਉਹ ਬਿਕਰਮ ਮਜੀਠੀਆ ਦੇ ਬੇਹੱਦ ਖ਼ਾਸ ਸਨ। ਬਰਾੜ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕਰਵਾਉਣ ਤੋਂ ਬਾਅਦ ਜਨਰਲ ਸਕੱਤਰ ਕਾਂਗਰਸ ਕੇ.ਸੀ. ਵੀਨੂੰਗੋਪਾਲ ਨੇ ਮੁਬਾਰਕਾਂ ਦਿੱਤੀਆਂ।

Khabran Da Sira🔴LIVE : ਪੁਲਿਸ ਨੇ ਹਟਾਏ ਬੈਰੀਕੇਡ, ਬਾਰਡਰ ਖਾਲੀ ! RSS ਕਿਸਾਨੀ ਸੰਘਰਸ਼ ਨੂੰ ਕਰ ਰਹੀ ਹੈ ਬਦਨਾਮ

ਦੱਸ ਦੇਈਏ ਕਿ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੇੜੇ ਆ ਰਹੀਆਂ ਹਨ, ਜਿਸ ਨੂੰ ਲੈ ਕੇ ਹਰੇਕ ਪਾਰਟੀ ਆਪੋ ਆਪਣੀਆਂ ਤਿਆਰੀਆਂ ’ਚ ਜੁਟੀ ਹੋਈ ਹੈ। ਇਸ ਦੌਰਾਨ ਪੰਜਾਬ ਦੀ ਸਿਆਸਤ ’ਚ ਫੇਰਬਦਲ ਵੀ ਵੇਖਣ ਨੂੰ ਮਿਲ ਰਹੇ ਹਨ। ਕਈ ਵੱਡੇ ਅਤੇ ਛੋਟੇ ਸਿਆਸੀ ਆਗੂ ਇਕ ਪਾਰਟੀ ਛੱਡ ਕੇ ਦੂਜੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button