Breaking NewsD5 specialNewsPunjabTop News

ਅਕਾਲੀ ਦਲ ‘ਚ ਸ਼ਾਮਿਲ ਹੋ ਸਕਦੇ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ

ਚੰਡੀਗੜ੍ਹ : ਸਾਬਕਾ ਮੰਤਰੀ ਤੇ ਭਾਜਪਾ ਦੇ ਸਾਬਕਾ ਆਗੂ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਨਿਲ ਜੋਸ਼ੀ ਦੇ ਨਾਲ ਭਾਜਪਾ ਦੇ ਹੋਰ ਵੀ ਕਈ ਵੱਡੇ ਆਗੂ ਅਕਾਲੀ ਦਲ ‘ਚ ਸ਼ਾਮਲ ਹੋਣਗੇ। ਅਨਿਲ ਜੋਸ਼ੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਜੋਸ਼ੀ ਨੇ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਦੀ ਇਸ ਸਬੰਧੀ ਅਕਾਲੀ ਦਲ ਨਾਲ ਗੱਲਬਾਤ ਵੀ ਹੋ ਚੁੱਕੀ ਹੈ।

ਲਓ ਸਿੱਧੂ ਨੇ ਕਰਤਾ ਟਿਕਟਾਂ ਦਾ ਐਲਾਨ, ਪਿੱਛੇ ਕਰਤੇ ਵੱਡੇ-ਵੱਡੇ ਲੀਡਰ || D5 Channel Punjabi

ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਜੁਲਾਈ ਮਹੀਨੇ ‘ਚ ਭਾਜਪਾ ਨੇ ਪਾਰਟੀ ‘ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਸੀ। ਭਾਜਪਾ ਦਾ ਕਹਿਣਾ ਸੀ ਕਿ ਅਨਿਲ ਜੋਸ਼ੀ ਲਗਾਤਾਰ ਕਿਸਾਨਾਂ ਦੇ ਮਸਲੇ ‘ਤੇ ਬੋਲ ਰਹੇ ਸਨ ਅਤੇ ਕਹਿ ਰਹੇ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਹੋਰ ਆਗੂ ਕਿਸਾਨਾਂ ਦੀ ਆਵਾਜ਼ ਨੂੰ ਪਾਰਟੀ ਹਾਈਕਮਾਨ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਾ ਰਹੇ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਕਤ ਫ਼ੈਸਲਾ ਲਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button