NewsBreaking NewsD5 specialPoliticsPunjab

ਅਕਾਲੀ ਦਲ ਦਾ ਡੈਲੀਗੇਟ ਸੈਸ਼ਨ, ਸੁਖਬੀਰ ਬਾਦਲ ਬਣਨਗੇ ਅਕਾਲੀ ਦੇ ਪ੍ਰਧਾਨ

ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਸੈਸ਼ਨ ਹੋ ਰਿਹਾ ਹੈ। ਜਿੱਥੇ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਵੀ ਹੋਣੀ ਹੈ। ਇਸ ਮੌਕੇ ਅਕਾਲੀ ਦਲ ਵੱਲੋਂ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਕਰਵਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਵੀ ਪਾਇਆ ਜਾਵੇਗਾ।

ਜਿਸ ‘ਚ ਅਕਾਲੀਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਬੀਬੀ ਜਗੀਰ ਕੌਰ ਨਾਲ ਅਕਾਲੀਦਲ ਦੇ ਹੋਰ ਵੀ ਕਈ ਸੀਨੀਅਰ ਆਗੂ ਪਹੁੰਚੇ। ਇਸ ਮੌਕੇ ਬੀਬੀ ਜਗੀਰ ਕੌਰ ਵੱਲੋਂ ਖੁਸ਼ ਮਿਜਾਜ ਅੰਦਾਜ ਦਿੱਤੇ ਬਿਆਨ ਨੇ ਇਹ ਦਿੱਤਾ ਕਿ ਸੁਖਬੀਰ ਬਾਦਲ ਦੇ ਮੁਕਾਬਲੇ ਪ੍ਰਧਾਨ ਦੀ ਚੋਣ ਲਈ ਹੋਰ ਕੋਈ ਵੀ ਅੱਗੇ ਨਹੀਂ ਆਇਆ।

ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ! 600 ਡੈਲੀਗੇਟਸ ਦਾ ਇੱਕ ਮੱਤ

ਉੱਥੇ ਹੀ ਦਿੱਲੀ ਤੋਂ ਡੈਲੀਗੇਟ ਸ਼ੈਸ਼ਨ ‘ਚ ਹਾਜ਼ਰੀ ਲਵਾਉਣ ਪਹੁੰਚੇ ਮਨਜਿੰਦਰ ਸਿਰਸਾ ਨੇ ਵੀ ਅਕਾਲੀਦਲ ਦੇ 99ਵੇਂ ਸਾਲ ਪੂਰੇ ਹੋਣ ‘ਤੇ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੱਤੀ। ਜਿਸ ਤਰ੍ਹਾਂ ਅਕਾਲੀ ਦਲ ਦੇ ਡੈਲੀਗੇਟ ਸ਼ੈਸ਼ਨ ‘ਚ ਪਹੁੰਚੇ ਲੀਡਰਾਂ ਦੇ ਬਿਆਨ ਸਾਹਮਣੇ ਆ ਰਹੇ ਹਨ ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਇੱਕ ਵਾਰ ਫਿਰ ਸੁਖਬੀਰ ਬਾਦਲ ਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਦੇ ਪੂਰੇ ਆਸਾਰ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button