Breaking NewsD5 specialIndiaNewsTop News

ਅਕਾਲੀ ਦਲ ਦੀ ਦਿੱਲੀ ਇਕਾਈ ਦੀ ਪ੍ਰਧਾਨਗੀ ਤੋਂ ਹਰਮੀਤ ਸਿੰਘ ਕਾਲਕਾ ਦਾ ਅਸਤੀਫ਼ਾ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਟਵੀਟ ਕਰ ਕਿਹਾ ਗਿਆ ਹੈ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ। ਹਰਮੀਤ ਸਿੰਘ ਕਾਲਕਾ ਵੱਲੋਂ ਆਪਣਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪਿਆ ਗਿਆ ਹੈ।

Punjab Election : Parkash Badal ਨੇ ਠੋਕਿਆ ਬਿਆਨ, ਆਹ ਲੀਡਰ ਨਾਲ ਹੋਊ ਟੱਕਰ, 94 ਸਾਲ ਦੀ ਉਮਰ ’ਚ ਵੀ ਜਨੂੰਨ

ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਸੰਗਤਾਂ ਨੇ ਉਨ੍ਹਾਂ ਨੂੰ ਮੁੱਖ ਸੇਵਾਦਾਰ ਵਜੋਂ ਸੇਵਾ ਸੌਂਪੀ ਹੈ। ਇਸ ਲਈ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਸੇਵਾ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਨਿਭਾਉਣ। ਇਸ ਲਈ ਉਹ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।

Khabran Da Sira : ਕਿਸਾਨਾਂ ਦਾ ਨਵਾਂ ਐਲਾਨ, ਸਰਕਾਰ ਲਈ ਬਿਪਤਾ, ਕਸੂਤਾ ਫਸਿਆ ਮੁੱਖ ਮੰਤਰੀ, ਵੱਡੀ ਕਾਰਵਾਈ !

ਹਰਮੀਤ ਸਿੰਘ ਕਾਲਕਾ ਨੇ ਅਸਤੀਫਾ ਦੇਣ ਤੋਂ ਬਾਅਦ ਕਿਹਾ ਕਿ ਪਿਆਰ ਅਤੇ ਸਹਿਯੋਗ ਲਈ ਦਿੱਲੀ ਦੀ ਸੰਗਤ ਦਾ ਧੰਨਵਾਦ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਅਕਾਲ ਪੁਰਖ ਵਾਹਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਅਸੀਂ ਮਨੁੱਖਤਾ ਅਤੇ ਪੰਥ ਦੀ ਸੇਵਾ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ।

4154d9a394f9bba19e6d65f3f02d0b47caccd80f rs img preview 0256db798325f855090a83719a0e88d10e93202a rs img preview

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button