Breaking NewsD5 specialNewsPoliticsPunjab

ਅਕਾਲੀ ਦਲ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝਟਕਾ, ਬਾਦਲ ਦਾ ਖ਼ਾਸਮ-ਖ਼ਾਸ ਆਇਆ ਪੁਲਿਸ ਅੜਿੱਕੇ (ਵੀਡੀਓ)

ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ਨੇ ਕੋਲਿਆਂਵਾਲੀ ਨੂੰ ਜੇਲ੍ਹ ਭੇਜ ਦਿੱਤਾ ਹੈ। ਕੋਲਿਆਂਵਾਲੀ ਉੱਪਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲੱਗੇ ਸਨ। ਪਿਛਲੇ ਦਿਨੀਂ ਉਨ੍ਹਾਂ ਨੂੰ ਦੇਸ਼ ਦੀ ਸਰਬਉੱਚ ਅਦਾਲਤ ਤੋਂ ਵੀ ਅਗਾਊਂ ਜ਼ਮਾਨਤ ਨਹੀਂ ਸੀ ਮਿਲੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਫ਼ਤੇ ਅੰਦਰ ਸਮਰਪਣ ਕਰਨ ਦੇ ਹੁਕਮ ਸਨ। ਬਾਦਲਾਂ ਦੇ ਖ਼ਾਸ-ਮ-ਖ਼ਾਸ ਕੋਲਿਆਂਵਾਲੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਬਠਿੰਡਾ ਵਿਜੀਲੈਂਸ ਬਿਊਰੋ ਨੇ ਦਰਜ ਕੀਤਾ ਸੀ ਅਤੇ ਹੁਣ ਵਿਜੀਲੈਂਸ ਦੀ ਟੀਮ ਭਲਕੇ ਮੋਹਾਲੀ ਅਦਾਲਤ ਵਿੱਚ ਰਿਮਾਂਡ ਲਈ ਬਿਨੈ ਕਰੇਗੀ ਤਾਂ ਜੋ ਕੋਲਿਆਂਵਾਲੀ ਤੋਂ ਪੁੱਛ ਗਿੱਛ ਕੀਤੀ ਜਾ ਸਕੇ।

Read Also ਹੁਣੇ ਹੁਣੇ ਬਾਦਲਾਂ ਨੂੰ ਦਿੱਲੀ ਤੋਂ ਝਟਕਾ, ਜੀ.ਕੇ. ਤੇ ਸਿਰਸਾ ਨੇ ਦਿੱਤਾ ਅਸਤੀਫ਼ਾ

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਕੋਲਿਆਂਵਾਲੀ ’ਤੇ ਸਾਲ 2007 ਤੋਂ 2017 ਤਕ ਆਪਣੀ ਸਰਕਾਰੀ ਚੇਅਰਮੈਨੀ (ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ) ‘ਤੇ ਰਹਿੰਦਿਆਂ ਰੁਤਬੇ ਦੀ ਦੁਰਵਰਤੋਂ ਕਰਦਿਆਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲਾਏ ਸਨ। ਵਿਜੀਲੈਂਸ ਨੇ ਕੋਲਿਆਂਵਾਲੀ ’ਤੇ 30 ਜੂਨ, 2018 ਨੂੰ ਵਸੀਲਿਆਂ ਤੋਂ ਜ਼ਿਆਦਾ ਜਾਇਦਾਦ ਬਣਾਏ ਜਾਣ ਦੇ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button