ਅਕਾਲੀ ਦਲ ਨੇ ਦਿੱਲੀ ‘ਚ ਸ਼ਾਤਮਈ ਤਰੀਕੇ ਨਾਲ ਕੀਤਾ ਪ੍ਰਦਰਸ਼ਨ
ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਅੱਜ ਦਿੱਲੀ ਦੇ ਵੱਲ ਵੱਧ ਰਹੇ ਹਨ। ਉਥੇ ਹੀ ਕਿਸਾਨਾਂ ਦੇ ਸਮਰਥਨ ‘ਚ ਅਕਾਲੀ ਦਲ ਨੇ ਵੀ ਦਿੱਲੀ ਪਹੁੰਚ ਕੇ ਸ਼ਾਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਸੰਸਦ ਭਵਨ ਦੇ ਕੋਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਾਬਕਾ ਸੰਸਦ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਹਰਿੰਦਰ ਪਾਲ ਸਮੇਤ ਕਈ ਵਿਅਕਤੀ ਮੌਜੂਦ ਰਹੇ।
🔴LIVE | ਹਰਿਆਣਾ ਬਾਰਡਰ ਟੱਪੇ ਕਿਸਾਨ ? ਦੇਖੋ ਸਿੱਧਾ Live
ਦੱਸ ਦਈਏ ਕਿ ਅੰਬਾਲਾ ਅਤੇ ਕੁਰੂਕਸ਼ੇਤਰ ਜ਼ਿਲ੍ਹਿਆਂ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਇੱਕ ਸਮੂਹ ਨੂੰ ਤਿੱਤਰ – ਬਿੱਤਰ ਕਰਨ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਉਨ੍ਹਾਂ ‘ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ। ਹਰਿਆਣਾ ਦੇ ਅਧਿਕਾਰੀਆਂ ਨੇ ਪ੍ਰਦਰਸ਼ਨ ਨੂੰ ਰੋਕਣ ਲਈ ਕਈ ਇਲਾਕਿਆਂ ‘ਚ ਸੀਆਰਪੀਸੀ ਦੀ ਧਾਰਾ 144 ਵੀ ਲਗਾ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.